Punjab ਸਮੇਤ 4 ਰਾਜਾਂ ਦੇ ਜ਼ਿਲ੍ਹਾ Magistrate, SSP ਅਤੇ SP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ, ਪੜੋ ਕਿੱਥੇ-ਕਿੱਥੇ ਹੋਈਆਂ ਬਦਲੀਆਂ

ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾਇਆ

Share:

Punjab News: ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਬਦਲੇ ਗਏ ਅਧਿਕਾਰੀਆੰ ਵਿੱਚ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵੀ ਸ਼ਾਮਲ ਹਨ।

ਇਨ੍ਹਾਂ ਵਿੱਚੋਂ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲ ਦਿੱਤਾ ਗਿਆ, ਜਦਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾ ਦਿੱਤਾ ਗਿਆ।

2 ਦਿਨ ਪਹਿਲਾਂ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮ

2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ 'ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਸਿਆਸਤਦਾਨ ਨਾਲ ਪਰਿਵਾਰਕ ਸਬੰਧ ਹਨ

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2024 ਵਿੱਚ ਬਰਾਬਰੀ ਦਾ ਮੈਦਾਨ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਪੀਜ਼ ਵਜੋਂ ਤਾਇਨਾਤ ਗੈਰ-ਕਾਡਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਵਿੱਚ ਡੀਐਮ ਅਤੇ ਐਸਪੀ ਦਾ ਅਹੁਦਾ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਲਈ ਰਾਖਵਾਂ ਹੈ। ਇਸ ਤੋਂ ਇਲਾਵਾ, ਕਮਿਸ਼ਨ ਨੇ ਸਿਆਸੀ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਠਿੰਡਾ ਦੇ ਐਸਐਸਪੀ ਅਤੇ ਆਸਾਮ ਵਿੱਚ ਐਸਪੀ ਸੋਨੀਤਪੁਰ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ