Tree Guard Scam: ਜਾਂਚ 'ਚ ਖੁਲਾਸਾ, ਖਰੀਦ ਸਬੰਧੀ ਨਹੀਂ ਅਪਣਾਇਆ ਗਿਆ ਕੋਈ ਨਿਯਮ, ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਵਿਜੀਲੈਂਸ ਬਿਊਰੋ ਦੇ ਸਪੈਸ਼ਲ ਡੀਜੀਪੀ ਕਮ ਚੀਫ ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਦੀ ਤਰਫੋਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਲਿਖਿਆ ਹੈ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੀ ਵੱਡੀ ਲੋੜ ਹੈ। ਜਿਸ ਵਿੱਚ ਟ੍ਰੀ ਗਾਰਡਾਂ ਦੀ ਖਰੀਦ ਲਈ ਸ਼ਰਤਾਂ ਤੈਅ ਕਰਨ ਦੀ ਲੋੜ ਹੈ।

Share:

ਹਾਈਲਾਈਟਸ

  • ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਟ੍ਰੀ ਗਾਰਡ ਸਬੰਧੀ ਕੋਈ ਵੀ ਉਚਿਤ ਨਿਯਮ ਨਹੀਂ ਅਪਣਾਇਆ ਗਿਆ

Punjab News: ਟ੍ਰੀ ਗਾਰਡ ਖਰੀਦ ਘੁਟਾਲੇ ਨੂੰ ਲੈ ਕੇ ਈਡੀ ਅਤੇ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਟ੍ਰੀ ਗਾਰਡਾਂ ਦੀ ਖਰੀਦ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਮੰਗੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਟ੍ਰੀ ਗਾਰਡ ਸਬੰਧੀ ਕੋਈ ਵੀ ਉਚਿਤ ਨਿਯਮ ਨਹੀਂ ਅਪਣਾਇਆ ਗਿਆ। ਇੱਥੋ ਤੱਕ ਕਿ ਸਟਾਕ ਰਜਿਸਟਰ ਵੀ ਨਹੀਂ ਸੀ।

15 ਜਨਵਰੀ 2024 ਨੂੰ ਈਡੀ ਨੇ ਧਰਮਸੋਤ ਨੂੰ ਕੀਤਾ ਸੀ ਗ੍ਰਿਫਤਾਰ

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਤੋਂ ਇਲਾਵਾ ਈਡੀ ਜੰਗਲਾਤ ਵਿਭਾਗ ਦੇ ਘੁਟਾਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਸਬੰਧ ਵਿੱਚ ਜੂਨ 2022 ਵਿੱਚ ਕੇਸ ਦਰਜ ਕੀਤਾ ਸੀ। ਜਦੋਂਕਿ ਅਕਤੂਬਰ ਵਿੱਚ ਈਡੀ ਨੇ ਇਸ ਨਾਲ ਸਬੰਧਤ ਰਿਕਾਰਡ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਜੰਗਲਾਤ ਵਿਭਾਗ ਦੇ ਕਈ ਅਧਿਕਾਰੀ ਇਸ ਘਪਲੇ ਵਿੱਚ ਮੁਲਜ਼ਮ ਹਨ। ਈਡੀ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 15 ਜਨਵਰੀ 2024 ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਹੋ ਸਕਦੀਆ ਹਨ।

ਇਸ ਤਰ੍ਹਾਂ ਕੀਤਾ ਗਿਆ ਘੁਟਾਲਾ

ਇਹ ਟ੍ਰੀ-ਗਾਰਡ ਘੁਟਾਲਾ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਇਆ ਸੀ। ਉਸ ਸਮੇਂ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਸਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਸੰਗਤ ਸਿੰਘ 'ਤੇ ਟ੍ਰੀ-ਗਾਰਡ ਘੁਟਾਲੇ 'ਚ ਕੁੱਲ 6 ਕਰੋੜ ਰੁਪਏ ਦਾ ਗਬਨ ਕਰਨ ਦਾ ਦੋਸ਼ ਹੈ। ਦੋਸ਼ ਹੈ ਕਿ 2400 ਰੁਪਏ ਦਾ ਟ੍ਰੀ ਗਾਰਡ ਖਰੀਦਿਆ ਗਿਆ ਅਤੇ 800 ਰੁਪਏ ਤੱਕ ਦੀ ਰਿਸ਼ਵਤ ਲਈ ਗਈ। ਇਹ ਪੈਸਾ ਉਸ ਸਮੇਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਿੱਚ ਵੰਡਿਆ ਗਿਆ ਸੀ।

ਇਹ ਵੀ ਪੜ੍ਹੋ

Tags :