ਗੈਂਗਸਟਰ Bishnoi ਦੇ ਜੇਲ੍ਹ ਚੋਂ ਦਿੱਤੇ ਇੰਟਰਵਿਊ ਨੂੰ ਲੈ ਕੇ ਫਿਰ ਮੱਚਿਆ ਘਸਮਾਨ

ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਤੇ ਬਾਲੀਵੁਡ ਅਭਿਨੇਤਾ ਸਲਮਾਨ ਖਾਨ (Salman Khan) ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਾ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਇਕ ਵਾਰੀ ਫਿਰ ਚਰਚਾ ਵਿੱਚ ਆ ਗਿਆ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਦੀ ਇੰਟਰਵਿਊ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਇਸ ਤੇ ਸਖਤ […]

Share:

ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਤੇ ਬਾਲੀਵੁਡ ਅਭਿਨੇਤਾ ਸਲਮਾਨ ਖਾਨ (Salman Khan) ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲਾ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਇਕ ਵਾਰੀ ਫਿਰ ਚਰਚਾ ਵਿੱਚ ਆ ਗਿਆ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਦੀ ਇੰਟਰਵਿਊ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਇਸ ਤੇ ਸਖਤ ਹੋ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਜਲਦੀ ਜ਼ਵਾਬ ਪੇਸ਼ ਕਰਨ ਲਈ ਕਿਹਾ ਹੈ। ਹਾਈਕੋਰਟ ਨੇ ਪੁਛਿਆ ਹੈ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ (S.I.T) ਨੂੰ ਕੁਝ ਸਮੇਂ ਅੰਦਰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਹਾਈ ਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ ਆਧਾਰ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਨੇ ਇਕ ਚੈਨਲ ‘ਤੇ ਇੰਟਰਵਿਊ ਦਿੱਤੀ ਸੀ। ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਡੀਜੀਪੀ ਨੇ ਬਿਆਨ ਦਿੱਤਾ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ। ਡੀਜੀਪੀ ਨੇ ਆਪਣੀ ਕਹਾਣੀ ਦਾ ਪੱਖ ਉਦੋਂ ਹੀ ਪੇਸ਼ ਕੀਤਾ ਸੀ ਜਦੋਂ ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ ‘ਤੇ ਟੈਲੀਕਾਸਟ ਹੋਇਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।

ਇੰਟਰਵਿਊ ਦਾ ਦੂਜਾ ਪਾਰਟ ਆਉਣ ਤੇ ਪੁਲਿਸ ਅਤੇ ਜੇਲ੍ਹ ਵਿਭਾਗ ‘ਤੇ ਖੜ੍ਹੇ ਹੋਏ ਸੀ ਸਵਾਲ

ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ। ਹਾਲ ਹੀ ਵਿੱਚ ਗੋਇੰਦਵਾਲ ਜੇਲ੍ਹ ਅਤੇ ਹੁਣ ਲਾਰੈਂਸ ਪਾਰਟ-1 ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਦੀ ਵਾਗਡੋਰ ਸੰਭਾਲ ਲਈ ਹੈ। ਡੀਜੀਪੀ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਸਪੱਸ਼ਟ ਕਿਹਾ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ। 16 ਮਾਰਚ ਨੂੰ ਖੁਦ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਬਾਰੇ ਸਪੱਸ਼ਟੀਕਰਨ ਦੇਣਾ ਸੀ। ਪਰ ਇੰਟਰਵਿਊ ਪਾਰਟ-2 ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ‘ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਇੰਟਰਵਿਊ ਪਾਰਟ-2 ਵਿੱਚ ਲਾਰੈਂਸ ਨੇ ਜੇਲ੍ਹ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਦੇ ਨਾਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਜਦੋਂਕਿ ਬਠਿੰਡਾ ਨੂੰ ਪੰਜਾਬ ਦੀ ਸਭ ਤੋਂ ਸੁਰੱਖਿਅਤ ਜੇਲ੍ਹ ਕਿਹਾ ਗਿਆ ਹੈ, ਜਿੱਥੇ ਜੈਮਰ ਲੱਗੇ ਹੋਏ ਹਨ। ਡੀਜੀਪੀ ਨੇ ਇੱਥੋਂ ਤੱਕ ਦਾਅਵਾ ਕੀਤਾ ਹੈ ਕਿ ਗਾਰਡ ਰੋਜ਼ਾਨਾ ਬੈਰਕ ਵਿੱਚ ਆ ਕੇ ਜਾਂਚ ਕਰਦੇ ਹਨ ਕਿ ਕੋਈ ਸਿਗਨਲ ਨਹੀਂ ਹੈ।