ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ

ਖੇਤਾਂ ਚੋਂ ਮੋਟਰ ਵਾਲੇ ਕਮਰੇ ਅੰਦਰੋਂ ਕਿਸਾਨ ਦੀ ਲਾਸ਼ ਮਿਲੀ। ਮ੍ਰਿਤਕ ਨੇ ਬੇਟੀ ਨੂੰ ਵਿਦੇਸ਼ ਭੇਜਣ ਵਾਸਤੇ ਕਰਜ਼ਾ ਲਿਆ ਸੀ।

Share:

ਪੰਜਾਬ ਅੰਦਰ ਕਰਜ਼ੇ ਥੱਲੇ ਦੱਬੇ ਕਿਸਾਨ ਲਗਾਤਾਰ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਤਾਜ਼ਾ ਮਾਮਲਾ ਪਟਿਆਲਾ ਦੇ ਸਮਾਣਾ ਤੋਂ ਸਾਮਣੇ ਆਇਆ ਜਿੱਥੇ ਇੱਕ ਕਿਸਾਨ ਨੇ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਪਿੰਡ ਨਨਹੇੜਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ।  ਹਰਪਾਲ ਸਿੰਘ ਦੀ ਲਾਸ਼ ਉਸਦੇ ਖੇਤਾਂ ਵਿੱਚ ਲੱਗੇ ਮੋਟਰ ਵਾਲੇ ਕਮਰੇ ਵਿੱਚੋਂ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਪਿੰਡਵਾਸੀਆਂ ਨੇ ਦੱਸਿਆ ਕਿ ਹੜ੍ਹ ਨਾਲ ਹਰਪਾਲ ਸਿੰਘ ਦੇ ਖੇਤਾਂ ਵਿੱਚ ਦੋ ਵਾਰ ਫ਼ਸਲਾਂ ਦਾ ਨੁਕਸਾਨ ਹੋਇਆ। ਜਿਸ ਕਾਰਨ ਉਹ ਕਰਜ਼ਾ ਵਾਪਸ ਨਹੀਂ ਕਰ ਸਕਿਆ ਅਤੇ ਹੋਰ ਕਰਜ਼ਾਈ ਹੋ ਗਿਆ। ਉਸਨੇ ਆਪਣੇ ਲਾਇਸੰਸੀ ਰਿਵਾਲਵਰ ਦੇ ਨਾਲ ਗੋਲੀ ਮਾਰ ਲਈ।
 
ਬੇਟੀ ਨੂੰ ਭੇਜਿਆ ਸੀ ਵਿਦੇਸ਼ 
 
ਹਰਪਾਲ ਸਿੰਘ ਦੀਆਂ ਦੋ ਬੇਟੀਆਂ ਅਤੇ ਇੱਕ ਬੇਟਾ ਹੈ। ਉਸਨੇ ਇੱਕ ਬੇਟੀ ਨੂੰ ਪੜ੍ਹਾਈ ਲਈ ਵਿਦੇਸ਼ ਭੇਜਿਆ। ਫ਼ਸਲ ਖਰਾਬ ਹੋਣ ਕਾਰਨ ਉਸਨੇ ਆਪਣੀ ਬੇਟੀ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲਿਆ ਸੀ। ਜਿਸਨੂੰ ਉਹ ਮੋੜਨ ਤੋਂ ਅਸਮਰੱਥ ਸੀ। ਇਸੇ ਪ੍ਰੇਸ਼ਾਨੀ ਕਾਰਨ ਸ਼ਨੀਵਾਰ ਨੂੰ ਉਸਨੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਦਾ ਕਰਜ਼ਾ ਮੁਆਫ਼ ਕਰਨ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ