ਟਰੱਕ ਯੂਨੀਅਨ ਨੇ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਕੀਤਾ ਨਕੋਦਰ-ਮੋਗਾ ਹਾਈਵੇਅ ਜਾਮ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਟਰੱਕ ਯੂਨੀਅਨਾਂ ਵੱਲੋਂ ਨਕੋਦਰ-ਮੋਗਾ ਹਾਈਵੇਅ ਨੂੰ ਬੰਦ ਕਰਨ ਦੇ ਕਾਰਨ ਜਲੰਧਰ, ਨਕੋਦਰ, ਮੋਗਾ ਅਤੇ ਫਰੀਦਕੋਟ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Share:

ਪੰਜਾਬ ਦੇ ਮੋਗਾ ਵਿੱਚ ਨਕੋਦਰ-ਮੋਗਾ ਹਾਈਵੇਅ ਨੂੰ ਸ਼ਹਿਰ ਦੀਆਂ ਟਰੱਕ ਯੂਨੀਅਨਾਂ ਵੱਲੋਂ ਨਵੇਂ ਸਾਲ ਦੇ ਦਿਨ ਬੰਦ ਕਰ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਦੋਵੇਂ ਪਾਸੇ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਹ ਪ੍ਰਦਰਸ਼ਨ ਆਲ ਪੰਜਾਬ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਹੇਠ ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਫਿਲਹਾਲ ਮੋਗਾ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।

ਮੰਗਾਂ ਨਾ ਮੰਨੀਆਂ ਗਈਆਂ ਤਾਂ ਕੀਤਾ ਜਾਵੇਗਾ ਵੱਡੇ ਪੱਧਰ 'ਤੇ ਸੰਘਰਸ਼ 

ਲੰਬੇ ਸਮੇਂ ਤੋਂ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਲਈ ਸੰਘਰਸ਼ ਕਰ ਰਹੀ ਸੀ। ਪਰ ਇਸ ਦਾ ਕੋਈ ਹੱਲ ਨਹੀਂ ਨਿਕਲਿਆ। ਜਿਸ ਕਾਰਨ ਸੋਮਵਾਰ ਨੂੰ ਯੂਨੀਅਨ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਯੂਨੀਅਨ ਦਾ ਕਹਿਣਾ ਹੈ ਕੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ 'ਤੇ ਲਿਜਾਇਆ ਜਾਵੇਗਾ।
 

ਇਹ ਵੀ ਪੜ੍ਹੋ

Tags :