ਬੰਬੀਹਾ ਗੈਂਗ ਦੇ ਕੈਨੇਡਾ ਅਧਾਰਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਦੋ ਸਾਥੀ ਗ੍ਰਿਫ਼ਤਾਰ

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਦੇ ਏਆਈਜੀ ਹਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਲਵਪ੍ਰੀਤ ਸਿੰਘ ਉਰਫ਼ ਗਗਨ ਢਿੱਲੋਂ ਵਾਸੀ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਸਨ। ਲਵਪ੍ਰੀਤ ਬੰਬੀਹਾ ਗੈਂਗ ਦਾ ਸਰਗਨਾ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਨਿਰਦੇਸ਼ਾਂ ’ਤੇ ਕੰਮ […]

Share:

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਦੇ ਏਆਈਜੀ ਹਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਲਵਪ੍ਰੀਤ ਸਿੰਘ ਉਰਫ਼ ਗਗਨ ਢਿੱਲੋਂ ਵਾਸੀ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 5 ਕਾਰਤੂਸ ਬਰਾਮਦ ਕੀਤੇ ਗਏ ਸਨ। ਲਵਪ੍ਰੀਤ ਬੰਬੀਹਾ ਗੈਂਗ ਦਾ ਸਰਗਨਾ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ। ਉਹ ਪੰਜਾਬ ਖੇਤਰ ’ਚ ਫ਼ਿਲਮ-ਸੰਗੀਤ ਉਦਯੋਗ ਦੇ ਕਾਰੋਬਾਰੀਆਂ, ਪ੍ਰਭਾਵਸ਼ਾਲੀ ਵਿਅਕਤੀਆਂ ਅਤੇ ਗਾਇਕਾਂ ਤੋਂ ਪੈਸੇ ਲੈ ਕੇ ਫਿਰੌਤੀ ਦਾ ਸਰਗਰਮ ਮੋਡਿਊਲ ਚਲਾ ਰਿਹਾ ਸੀ। ਇਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਸ਼ਹੂਰ ਗਾਇਕਾਂ ਨੂੰ ਦਿੱਤੀਆਂ ਸਨ ਧਮਕੀਆਂ
ਇਸ ਮਾਮਲੇ ਦੀ ਜਾਂਚ ਦੌਰਾਨ ਹੇਮੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਬੰਬੀਹਾ ਗੈਂਗ ਦੇ ਗੈਂਗਸਟਰ ਪ੍ਰਿੰਸ ਚੌਹਾਨ ਦੀਆਂ ਹਦਾਇਤਾਂ ’ਤੇ ਕੰਮ ਕਰਦਾ ਸੀ। ਗੈਂਗ ਨੇ ਪੰਜਾਬੀ ਮਿਊਜ਼ਕਿ ਇੰਡਸਟਰੀ ’ਚ ਕੰਮ ਕਰ ਰਹੇ ਕੁਝ ਮਸ਼ਹੂਰ ਗਾਇਕਾਂ ਨੂੰ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ’ਚ ਫ਼ਰੀਦਕੋਟ ਵਾਸੀ ਸੁਖਵੀਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ ਨੂੰ ਲੁਕਣ ’ਚ ਮਦਦ ਕਰਨ ’ਚ ਸ਼ਾਮਲ ਸੀ।