ਹੁਸ਼ਿਆਰਪੁਰ ਜੇਲ੍ਹ ਵਿੱਚ ਦੋ ਹਵਾਲਾਤੀਆਂ ਨੇ ਲਿਆ ਫਾਹਾ, ਕੀਤੀ ਆਤਮ ਹੱਤਿਆ

ਘਟਨਾ 23 ਨੰਬਰ ਬੈਰਿਕ ਵਿੱਚ ਹੋਈ ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ।

Share:

ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਲਿਆ। ਜਿਨ੍ਹਾਂ ਦੀ ਪਹਿਚਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਿਕ ਵਿੱਚ ਹੋਈ ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਹਨਾਂ ਦੋਹਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਜਾਇਆ ਗਿਆ ਹੈ ਜਿੱਥੇ ਉਹਨਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਿਕ ਵਿੱਚ ਕਈ ਹਵਾਲਾਤੀਆਂ ਕੈਦੀਆਂ ਹੋਣ ਦੇ ਬਾਵਜੂਦ ਵੀ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਹੈ ਜੋ ਕਿ ਜੇਲ੍ਹ ਪ੍ਰਸ਼ਾਸਨ ਤੇ ਸਵਾਲ ਖੜੇ ਕਰ ਰਹੀ ਹੈ।

 

ਵੱਖ-ਵੱਖ ਮਾਮਲਿਆਂ ਵਿੱਚ ਦਰਜ ਸਨ ਪਰਚੇ

ਇਹਨਾਂ ਵਿੱਚੋਂ ਓਮਕਾਰ ਤੇ ਨਸ਼ੇ ਦੇ ਚਾਰ ਪਰਚੇ ਦਰਜ ਸਨ ਅਤੇ ਟੀਟੂ ਤੇ ਬਲਾਤਕਾਰ ਦਾ ਪਰਚਾ ਦੱਸਿਆ ਜਾ ਰਿਹਾ ਹੈ। ਓਮਕਾਰ ਹੁਸ਼ਿਆਰਪੁਰ ਦੇ ਸੁੰਦਰ ਨਗਰ ਦਾ ਰਹਿਣ ਵਾਲਾ ਸੀ ਅਤੇ ਟੀਟੂ ਥਾਣਾ ਚੱਬੇਵਾਲ ਵਿੱਚ ਪੈਂਦੇ ਮਹਿਨਾ ਪਿੰਡ ਵਿੱਚ ਰਹਿ ਰਿਹਾ ਸੀ ਜੋ ਕਿ ਮੂਲ ਰੂਪ ਵਿੱਚ ਯੂਪੀ ਦਾ ਰਹਿਣ ਵਾਲਾ ਹੈ।

 

ਪੰਜਾਬ ਸਰਕਾਰ ਜੇਲ੍ਹ ਵਿੱਚ ਹੋ ਰਹੇ ਅੱਤਿਆਚਾਰਾਂ ਨੂੰ ਨੱਥ ਪਾਵੇ—ਲਕਸ਼ਮੀ ਕਾਂਤਾ ਚਾਵਲਾ

ਭਾਜਪਾ ਨੇਤਾ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਅੱਜ ਫਿਰ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੋਵੇਂ ਨੌਜਵਾਨ ਹਨ ਅਤੇ ਜੋ ਵੀ ਜੁਰਮ ਕਰਕੇ ਜੇਲ੍ਹ ਗਏ ਹਨ ਪਰ ਜੇਲ੍ਹ ਵਿੱਚ ਇਸ ਤਰ੍ਹਾਂ ਮਰਨ ਲਈ ਮਜਬੂਰ ਹੋਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਸਮੇਂ-ਸਮੇਂ 'ਤੇ ਜੇਲ 'ਚੋਂ ਨਜ਼ਰਬੰਦ ਵਿਅਕਤੀਆਂ ਦੀ ਕੁੱਟਮਾਰ ਦੀਆਂ ਖਬਰਾਂ ਵੀ ਮਿਲਦੀਆਂ ਰਹਿੰਦੀਆਂ ਹਨ ਅਤੇ ਅੱਜ ਵੀ ਇਹ ਖਬਰ ਹੁਸ਼ਿਆਰਪੁਰ ਤੋਂ ਆਈ ਹੈ। ਇੰਨੇ ਕੈਦੀ ਖੁਦਕੁਸ਼ੀ ਕਰ ਲੈਣ ਜਾਂ ਜੇਲ੍ਹ ਵਿੱਚ ਕੁੱਟਮਾਰ ਕਰਨ ਤੋਂ ਬਾਅਦ ਜੇਲ੍ਹ ਮੰਤਰੀ ਨੂੰ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਜੇਲ੍ਹ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਕਿੰਨੇ ਲੋਕਾਂ ਨੇ ਜੇਲ੍ਹਾਂ ਵਿੱਚ ਖੁਦਕੁਸ਼ੀਆਂ ਕੀਤੀਆਂ, ਕਿੰਨੇ ਗੈਂਗ ਵਾਰ ਦਾ ਸ਼ਿਕਾਰ ਹੋਏ ਅਤੇ ਕਿੰਨੇ ਕੈਦੀ ਕੁੱਟਮਾਰ ਦਾ ਸ਼ਿਕਾਰ ਹੋਏ। ਸਰਕਾਰ ਮੋਬਾਈਲ ਫ਼ੋਨ ਮਿਲਣ ਜਾਂ ਨਸ਼ੇ ਫੜੇ ਜਾਣ ਦੀਆਂ ਖ਼ਬਰਾਂ ਤਾਂ ਦਿੰਦੀ ਹੈ, ਪਰ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਇਹ ਬਹੁਤ ਅਫਸੋਸਨਾਕ ਹੈ। ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਦੋਂ ਕੋਈ ਵਿਅਕਤੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਜਾਂਦਾ ਹੈ ਤਾਂ ਸਰਕਾਰ ਉਸ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਪ੍ਰਦਾਨ ਕਰੇਗੀ। ਇਸ ਤਰ੍ਹਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀਆਂ ਮੌਤਾਂ ਕਾਰਨ ਸਰਕਾਰ ਅਤੇ ਇਸ ਦੇ ਪ੍ਰਸ਼ਾਸਨ ਖ਼ਿਲਾਫ਼ ਕਈ ਤਰ੍ਹਾਂ ਦੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਇਹ ਕਿਸੇ ਵੀ ਤਰ੍ਹਾਂ ਨਾਲ ਚੰਗਾ ਨਹੀਂ ਹੈ ਅਤੇ ਲੋਕਤੰਤਰ 'ਤੇ ਵੱਡਾ ਦਾਗ ਹੈ।

 

ਇਹ ਵੀ ਪੜ੍ਹੋ

Tags :