Kisan Andolan 2.0: ਖਨੌਰੀ ਬਾਰਡਰ 'ਤੇ ਗੋਲੀਬਾਰੀ ਕਾਰਨ ਦੋ ਕਿਸਾਨਾਂ ਦੀ ਮੌਤ! ਪੁਲਿਸ ਵਲੋਂ ਇੰਨਕਾਰ

Kisan Andolan 2.0: ਇੱਕ ਪਾਸੇ ਸ਼ੰਭੂ ਸਰਹੱਦ 'ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਦੂਜੇ ਪਾਸੇ ਰੋਹ ਵਿੱਚ ਆਏ ਕਿਸਾਨ ਅਤੇ ਨਿਹੰਗ ਹਰਿਆਣਾ ਦੀ ਬੈਰੀਕੇਡਿੰਗ ਦੇ ਬਿਲਕੁਲ ਨੇੜੇ ਪਹੁੰਚ ਗਏ ਹਨ। 

Share:

Kisan Andolan 2.0: ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰਨ ਤੋਂ ਬਾਅਦ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਇਰਾਦੇ ਵਿੱਚ ਹਨ। ਇਸ ਦੇ ਲਈ ਹਾਈਡ੍ਰੌਲਿਕ ਕਰੇਨ, ਜੇਸੀਬੀ ਅਤੇ ਬੁਲੇਟਪਰੂਫ ਪੋਕਲੇਨ ਵਰਗੀ ਭਾਰੀ ਮਸ਼ੀਨਰੀ ਸ਼ੰਭੂ ਸਰਹੱਦ 'ਤੇ ਲਿਆਂਦੀ ਗਈ ਹੈ। ਅੱਜ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਕਾਰਨ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ। ਇੱਕ ਪਾਸੇ ਸ਼ੰਭੂ ਸਰਹੱਦ 'ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਦੂਜੇ ਪਾਸੇ ਰੋਹ ਵਿੱਚ ਆਏ ਕਿਸਾਨ ਅਤੇ ਨਿਹੰਗ ਹਰਿਆਣਾ ਦੀ ਬੈਰੀਕੇਡਿੰਗ ਦੇ ਬਿਲਕੁਲ ਨੇੜੇ ਪਹੁੰਚ ਗਏ ਹਨ। ਜੀਂਦ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ 'ਚ ਗੋਲੀ ਲੱਗਣ ਨਾਲ ਦੋ ਕਿਸਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ 20 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਪੁਲੀਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਹਰਿਆਣਾ ਲਿਆਂਦਾ ਹੈ।

ਪੁਲਿਸ ਨੇ ਕਾਫੀ ਦੇਰ ਤੱਕ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਕਈ ਕਿਸਾਨ ਖੇਤਾਂ ਰਾਹੀਂ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਹੇ ਸਨ, ਜਿਸ ’ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਮਰਨ ਵਾਲਾ ਕਿਸਾਨ ਖਨੌਰੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਲਾਠੀਚਾਰਜ ਕਰ ਰਹੀ ਹੈ। ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਜਾਰੀ ਹਨ। ਕਿਸਾਨ ਜੇਸੀਬੀ ਰਾਹੀਂ ਸਰਹੱਦ ’ਤੇ ਲੱਗੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ