ਘਰੋਂ ਨਿਕਲੇ ਸੀ ਦਵਾਈ ਲੈਣ, ਰੱਸਤੇ 'ਚ ਹੋਈ ਦੋ ਦੋਸਤਾਂ ਦੀ ਮੌਤ, ਦਰੱਖਤ ਨਾਲ ਬਾਈਕ ਟਕਰਾਉਣ ਕਰਕੇ ਹੋਇਆ ਹਾਦਸਾ 

ਗੁਰਦਾਸਪੁਰ 'ਚ ਮੋਟਰਸਾਈਕਲ 'ਤੇ ਜਾ ਰਹੇ ਦੋ ਦੋਸਤਾਂ ਦੀ ਸਫੇਦੇ ਦੇ ਦਰੱਖਤ ਨਾਲ ਟਕਰਾਉਣ ਨਾਲ ਮੌਤ ਹੋ ਗਈ। ਦੋਵੇਂ ਦੋਸਤ ਪੰਡੋਰੀ ਰੋਡ 'ਤੇ ਸਥਿਤ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ। ਇਨ੍ਹਾਂ ਵਿੱਚੋਂ ਇੱਕ ਵਿਆਹੁਤਾ ਅਤੇ ਦੋ ਛੋਟੇ ਬੱਚਿਆਂ ਦਾ ਪਿਤਾ ਦੱਸਿਆ ਜਾਂਦਾ ਹੈ। ਪੁਲਿਸ ਨੇ ਦੋਹੇਂ ਮ੍ਰਿਤਕ ਦੇਹਾਂ ਨੂੰ ਨੂੰ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

Share:

ਗੁਰਦਾਸਪੁਰ। ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕਰਵਲ ਦੇ ਦੋ ਨੌਜਵਾਨਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਪੁੱਤਰ ਪਰਸ਼ੋਤਮ ਲਾਲ ਅਤੇ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਦੋਵੇਂ ਵਾਸੀ ਕੜਵਲ ਆਪਣੇ ਮੋਟਰਸਾਈਕਲ ਨੰਬਰ ਪੀਬੀ 06 ਐਨ 5930 'ਤੇ ਸਵਾਰ ਹੋ ਕੇ ਗੁਰਦਾਸਪੁਰ ਸਾਈਡ ਤੋਂ ਪੰਡੋਰੀ ਰੋਡ ਨੂੰ ਜਾ ਰਹੇ ਸਨ।

ਸੰਤੁਲਨ ਗੁਆਉਣ ਕਾਰਨ ਹੋਇਆ ਹਾਦਸਾ

ਜਦੋਂ ਮੋਟਰਸਾਈਕਲ ਸਵਾਰ ਪਿੰਡ ਲਖਨਪਾਲ ਦੇ ਮੋੜ ਨੇੜੇ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਇਹ ਮੋਟਰਸਾਈਕਲ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਐਂਬੂਲੈਂਸ ਬੁਲਾ ਕੇ ਇਨ੍ਹਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ। ਜਿੱਥੇ ਇਨ੍ਹਾਂ ਨੌਜਵਾਨਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। 

ਤੁਹਾਨੂੰ ਇਹ ਵੀ ਦੱਸ ਦਈਏ ਕਿ ਮ੍ਰਿਤਕ ਨੌਜਵਾਨ ਸੰਦੀਪ ਕੁਮਾਰ ਆਪਣੇ ਪਿੱਛੇ ਪਤਨੀ, ਦੋ ਪੰਜ ਸਾਲਾ ਜੁੜਵਾ ਬੇਟੇ ਅਤੇ ਇੱਕ ਬੇਟੀ ਛੱਡ ਗਿਆ ਹੈ, ਜਦਕਿ ਦੂਜਾ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਅਜੇ ਬੈਚਲਰ ਸੀ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ

Tags :