Gurdwara Sri Kartarpur Sahib ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਉੱਪਰ ਲੱਗੀਆਂ ਦੋ ਹਾਈ ਲੈਵਲ ਦੂਰਬੀਨਾਂ

ਦਰਸ਼ਨ ਸਥੱਲ ਉੱਪਰ ਸ਼ੈੱਡ ਪਾਇਆ ਗਿਆ ਹੈ ਅਤੇ ਗਰਿੱਲਾਂ, ਰੇਲਿੰਗ ਲਗਾਉਣ ਦੇ ਨਾਲ ਖੂਬਸੂਰਤ ਲੈਂਡ ਸਕੇਪਿੰਗ ਕਰਕੇ ਆਸ-ਪਾਸ ਦੇ ਸਾਰੇ ਖੇਤਰ ਵਿੱਚ ਇੰਟਰਲਾਕ ਟਾਇਲਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਪੁੱਲ ਉੱਪਰ ਖੂਬਸੂਰਤ ਪੇਟਿੰਗਸ ਕਰਵਾਈਆਂ ਗਈਆਂ ਹਨ ਜੋ ਇਸਦੀ ਖੂਬਸੂਰਤੀ ਵਿੱਚ ਹੋਰ ਵੀ ਵਾਧਾ ਕਰ ਰਹੀਆਂ ਹਨ।

Share:

ਹਾਈਲਾਈਟਸ

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਨ ਸਥੱਲ ਉੱਪਰ ਇੱਕ ਐੱਲਈਡੀ ਸਕਰੀਨ ਵੀ ਲਗਾਈ ਗਈ

Punjab News: ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਲੈਂਡ ਪੋਰਟ ਅਥਾਰਟੀ ਅਤੇ ਬੀਐੱਸਐੱਫ਼ ਦੇ ਸਹਿਯੋਗ ਨਾਲ ਸੰਗਤਾਂ ਦੀ ਸਹੂਲਤ ਲਈ Dera Baba Nanak ਸਰਹੱਦ ਉੱਪਰ ਬਣੇ ਦਰਸ਼ਨ ਸਥੱਲ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ ਅਤੇ ਨਾਲ ਹੀ ਇਥੇ ਦੋ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਧਿਕਾਰੀਆਂ ਸਮੇਤ ਦਰਸ਼ਨ ਸਥੱਲ ਦੇ ਇਸ ਸੁੰਦਰੀਕਰਨ ਪ੍ਰੋਜੈਕਟ ਦਾ ਨਿਰੀਖਣ ਕੀਤਾ ਗਿਆ। ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਜ਼ੀਰੋ ਲਾਈਨ `ਤੇ ਬਣੇ ‘ਦਰਸ਼ਨ ਸਥੱਲ’ ਨੂੰ ਨਵੀਂ ਤੇ ਖੂਬਸੂਰਤ ਦਿੱਖ ਦਿੱਤੀ ਗਈ ਹੈ ਅਤੇ ਨਾਲ ਹੀ ਦਰਸ਼ਨ ਸਥੱਲ ਉੱਪਰ ਦੋ ਹਾਈ ਲੈਵਲ ਦੂਰਬੀਨਾਂ ਅਤੇ ਇੱਕ ਸਕਰੀਨ ਲਗਾਈ ਗਈ ਹੈ। 

ਪਹਿਲਾਂ View ਸਾਫ਼ ਨਹੀਂ ਸੀ ਦਿੰਦਾ ਦਿਖਾਈ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਏਥੇ ਇੱਕ ਹੀ ਹੈਂਡੀ ਦੂਰਬੀਨ ਹੁੰਦੀ ਸੀ ਜਿਸ ਨਾਲ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਵਿਊ ਸਾਫ਼ ਨਹੀਂ ਸੀ ਦਿਖਾਈ ਦਿੰਦਾ। ਉਨ੍ਹਾਂ ਕਿਹਾ ਕਿ ਹੁਣ ਏਥੇ ਹਾਈ ਰੇਂਜ ਦੀਆਂ ਦੋ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਸ਼ਰਧਾਲੂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਅਸਾਨੀ ਨਾਲ ਹੋ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਨ ਸਥੱਲ ਉੱਪਰ ਇੱਕ ਐੱਲਈਡੀ ਸਕਰੀਨ ਵੀ ਲਗਾਈ ਗਈ ਹੈ ਜਿਸ ਉੱਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਵੀਡੀਓ ਚੱਲਦੀ ਰਹਿੰਦੀ ਹੈ। ਇਸਦੇ ਨਾਲ ਹੀ ਇਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦਿੰਦਾ ਬੋਰਡ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਰਸ਼ਨ ਸਥੱਲ ਵਿੱਚ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Devotees ਨੂੰ ਨਹੀਂ ਆਵੇਗੀ ਹੁਣ ਕੋਈ ਮੁਸ਼ਕਲ 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਸ਼ਰਧਾਲੂ ਹਨ ਜੋ ਕਿ ਪਾਸਪੋਰਟ ਨਾ ਹੋਣ ਕਾਰਨ ਜਾਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ 20 ਡਾਲਰ ਦੀ ਫੀਸ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਨਹੀਂ ਜਾ ਪਾਉਂਦੇ। ਅਜਿਹੇ ਵਿੱਚ ਇਹ ਸ਼ਰਧਾਲੂ ਡੇਰਾ ਬਾਬਾ ਨਾਨਕ ਧੁੱਸੀ ਬੰਨ ਉੱਪਰ ਖਲ੍ਹੋ ਕੇ ਦੂਰੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਿਜਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਧਾਲੂਆਂ ਦੀ ਸ਼ਰਧਾ ਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ  ਡੇਰਾ ਬਾਬਾ ਨਾਨਕ ਸਰਹੱਦ ਉੱਪਰ ਦਰਸ਼ਨ ਸਥੱਲ ਬਣਾ ਕੇ ਏਥੇ ਦੋ ਦੂਰਬੀਨਾਂ ਸਥਾਪਤ ਕੀਤੀਆਂ ਹਨ।  ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਸ਼ਰਧਾਲੂਆਂ ਦੀ ਸਹੂਲਤ ਤੇ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ ਅਤੇ ਸ਼ਰਧਾਲੂਆਂ ਨੂੰ ਏਥੇ ਦਰਸ਼ਨ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਸ਼ਰਧਾਲੂਆਂ ਨੇ Punjab Government ਦਾ ਕੀਤਾ ਧੰਨਵਾਦ 

ਓਧਰ ਡੇਰਾ ਬਾਬਾ ਨਾਨਕ ਦਰਸ਼ਨ ਸਥੱਲ ਉੱਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਨਵੀਆਂ ਦੂਰਬੀਨਾਂ ਰਾਹੀਂ ਅਸਾਨੀ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਦਰਸ਼ਨ ਸਥੱਲ ਦਿੱਖ ਵੀ ਬਹੁਤ ਖੂਬਸੂਰਤ ਬਣ ਗਈ ਹੈ ਜਿਸ ਲਈ ਸਰਕਾਰ ਵਧਾਈ ਦੀ ਹੱਕਦਾਰ ਹੈ। ਇਸ ਮੌਕੇ ਡੇਰਾ ਬਾਬਾ ਨਾਨਕ ਲੈਂਡ ਪੋਰਟ ਅਥਾਰਟੀ ਦੇ ਜੀਐੱਮ ਟੀਆਰ ਸ਼ਰਮਾ, ਬੀਐੱਸਐੱਫ ਦੇ ਕਮਾਂਡੈਂਟ ਐੱਸਐੱਸ ਗਰਚਾ, ਐੱਸਡੀਐੱਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ, ਬੀਡੀਪੀਓ ਦਿਲਬਾਗ ਸਿੰਘ, ਸੁਪਰਡੈਂਟ ਰਛਪਾਲ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ