ਭਰਾ ਦੇ ਵਿਆਹ ਦਾ ਸਮਾਨ ਖਰੀਦਣ ਘਰੋਂ ਨਿਕਲੇ ਦੋ ਨੌਜਵਾਨਾਂ ਨੇ ਮਾਰੀ ਨਹਿਰ ਵਿੱਚ ਛਾਲ, ਗੋਤਾਖੋਰਾਂ ਦੀ ਮਦਦ ਨਾਲ ਭਾਲ ਸ਼ੁਰੂ

ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵਿਆਹ ਦੇ ਕੱਪੜੇ ਖਰੀਦਣ ਲਈ ਘਰੋਂ ਨਿਕਲੇ ਸਨ, ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਦੋਵਾਂ ਨੇ ਅਜਿਹਾ ਕਿਉਂ ਕੀਤਾ ਹੈ।

Share:

ਹਾਈਲਾਈਟਸ

  • ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਹੋਣਾ ਸੀ

Punjab News: ਭਰਾ ਦੇ ਵਿਆਹ ਦਾ ਸਮਾਨ ਖਰੀਦਣ ਜਾ ਰਹੇ ਦੋ ਨੌਜਵਾਨਾਂ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ ਮਾਰ ਦਿੱਤੀ। ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵਿਆਹ ਦੇ ਕੱਪੜੇ ਖਰੀਦਣ ਲਈ ਘਰੋਂ ਨਿਕਲੇ ਸਨ, ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਦੋਵਾਂ ਨੇ ਅਜਿਹਾ ਕਿਉਂ ਕੀਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਜਸਵੀਰ ਸਿੰਘ ਅਤੇ ਐੱਸਐੱਚਓ ਗਿੱਦੜਬਾਹਾ ਮੌਕੇ ’ਤੇ ਪੁੱਜੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਡੀਐੱਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਚਾਨਕ ਨਹਿਰ 'ਚ ਮਾਰ ਦਿੱਤੀ ਛਾਲ

ਡੀਐਸਪੀ ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਪਿੰਡ ਵਾਸੀ ਜੱਗਾ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਸੁਖਜਿੰਦਰ ਸਿੰਘ ਨੇ ਅਚਾਨਕ ਆਪਣਾ ਮੋਟਰਸਾਈਕਲ ਸੜਕ 'ਤੇ ਛੱਡ ਕੇ ਨਹਿਰ 'ਚ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਰਾਜਵਿੰਦਰ ਸਿੰਘ ਵਾਸੀ ਲੂੰਡੇਵਾਲਾ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ।

ਸੁਖਜਿੰਦਰ ਸਿੰਘ ਦੇ ਭਰਾ ਦਾ ਸੀ ਵਿਆਹ

ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਹੋਣਾ ਸੀ, ਜਿਸ ਲਈ ਦੋਵੇਂ ਨੌਜਵਾਨ ਕੱਪੜੇ ਖਰੀਦਣ ਲਈ ਮੋਟਰਸਾਈਕਲ 'ਤੇ ਗਿੱਦੜਬਾਹਾ ਜਾ ਰਹੇ ਸਨ। ਘਟਨਾ ਦੀ ਸੂਚਨਾ ਦੇ ਬਾਅਦ ਵਿਆਹ ਵਾਲੇ ਘਰ ਵਿੱਚ ਮਾਹੌਲ ਗਮਗੀਨ ਹੋ ਗਿਆ ਹੈ। ਕਿਸੇ ਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਦੋਵਾਂ ਨੇ ਇੰਝ ਕਿਉਂ ਕੀਤਾ।

ਇਹ ਵੀ ਪੜ੍ਹੋ