ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਲਾ, AQI ਖਰਾਬ ਸ਼੍ਰੇਣੀ ਵਿੱਚ,ਕੁਲ ਮਾਮਲੇ 33,082 ਤੱਕ ਪਹੁੰਚੇ

ਗੁਆਂਢੀ ਰਾਜ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ (AQI) 'ਬਹੁਤ ਖਰਾਬ' ਸ਼੍ਰੇਣੀ ਵਿੱਚ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਅਪੀਲ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਨੂੰ ਨਜ਼ਰਅੰਦਾਜ਼ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਜਾਰੀ ਰੱਖਿਆ।

Share:

ਹਾਈਲਾਈਟਸ

  • 5,462 ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸੰਗਰੂਰ ਸਭ ਤੋਂ ਅੱਗੇ ਹੈ।

ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਲਗਾਤਾਰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਹੀ ਖੇਤੀਬਾੜੀ ਵਿਭਾਗ ਦੇ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ,ਪਰ ਇੰਨ੍ਹਾਂ ਦਾ ਕੁਝ ਖਾਸ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ। ਕਿਸਾਨਾਂ ਵੱਲੋਂ ਅਜੇ ਵੀ ਸਰਕਾਰ ਦੀਆਂ ਅਪੀਲਾਂ ਨੂੰ ਛਿੱਕੇ ਟੰਗ ਕੇ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।

 

600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ '

ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੀ ਸਖਤੀ ਤੋਂ ਬਾਅਦ ਪੰਜਾਬ 'ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ 'ਚ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੀਆਂ 1,150 ਘਟਨਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀ ਕੁੱਲ ਗਿਣਤੀ 33,082 ਤੱਕ ਪਹੁੰਚ ਗਈ ਹੈ। ਦਿੱਲੀ-ਐਨਸੀਆਰ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ, ਸੁਪਰੀਮ ਕੋਰਟ ਨੇ 7 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ "ਤੁਰੰਤ" ਬੰਦ ਕੀਤਾ ਜਾਵੇ।

 

ਸ਼ੁੱਕਰਵਾਰ ਨੂੰ ਸਾਹਮਣੇ ਆਈਆਂ 1,150 ਘਟਨਾਵਾਂ

ਸ਼ੁੱਕਰਵਾਰ ਨੂੰ ਸਾਹਮਣੇ ਆਈਆਂ 1,150 ਖੇਤਾਂ ਨੂੰ ਅੱਗ ਦੀਆਂ ਘਟਨਾਵਾਂ ਵਿੱਚੋਂ ਮੋਗਾ ਵਿੱਚ ਸਭ ਤੋਂ ਵੱਧ 225 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਬਰਨਾਲਾ ਵਿੱਚ 117, ਫ਼ਿਰੋਜ਼ਪੁਰ ਵਿੱਚ 114, ਸੰਗਰੂਰ ਵਿੱਚ 110, ਬਠਿੰਡਾ ਵਿੱਚ 109 ਅਤੇ ਫਰੀਦਕੋਟ ਵਿੱਚ 101 ਮਾਮਲੇ ਸਾਹਮਣੇ ਆਏ ਹਨ। ਇਸ ਦਿਨ 2021 ਅਤੇ 2022 ਵਿੱਚ ਕ੍ਰਮਵਾਰ 523 ਅਤੇ 966 ਖੇਤਾਂ ਵਿੱਚ ਅੱਗ ਲੱਗੀਆਂ ਸਨ।

 

ਪਰਾਲੀ ਸਾੜਨ ਦੇ ਮਾਮਲੇ ਵਿੱਚ ਸੰਗਰੂਰ ਸਿਖਰ 'ਤੇ

ਪੰਜਾਬ ਵਿੱਚ 15 ਸਤੰਬਰ ਤੋਂ 17 ਨਵੰਬਰ ਤੱਕ ਖੇਤਾਂ ਵਿੱਚ ਅੱਗ ਲੱਗਣ ਦੇ ਕੁੱਲ 33,082 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਸਭ ਤੋਂ ਵੱਧ 5,462 ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸੰਗਰੂਰ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ ਹੁਣ ਤੱਕ 2,998, ਬਠਿੰਡਾ ਵਿੱਚ 2,696, ਮਾਨਸਾ ਵਿੱਚ 2,194, ਮੋਗਾ ਵਿੱਚ 2,170 ਅਤੇ ਬਰਨਾਲਾ ਵਿੱਚ 2,112 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ

Tags :