ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਕੀਤਾ ਜਾ ਰਿਹਾ ਉਤਸ਼ਾਹਤ-ਭੁੱਲਰ

ਮੇਲੇ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਹੈ ਅਤੇ ਨੌਜਵਾਨਾਂ ਨੇ ਬੜੇ ਉਤਸ਼ਾਹ […]

Share:

ਮੇਲੇ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਹੈ ਅਤੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਖੇਡਾਂ ਵਿੱਚ ਭਾਗ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਵਿਸ਼ਵ ਪੱਧਰ ’ਤੇ ਵੀ ਸਾਡੇ ਨੌਜਵਾਨ ਜਿੱਤਾਂ ਦਰਜ ਕਰ ਸਕਣ। ਇਸ ਵਾਰ ਏਸੀਆਈ ਖੇਡਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਹੁਣ ਤੱਕ ਦੇ ਸਭ ਤੋਂ ਵੱਧ ਮੈਡਲ ਜਿੱਤੇ ਹਨ। ਉਨ੍ਹਾਂ ਪਿੰਡ ਗੁਣੀਆਂ ਦੇ ਵਸਨੀਕਾਂ ਨੂੰ ਛਿੰਝ ਮੇਲਾ ਕਰਵਾਉਣ ਲਈ ਮੁਬਾਰਕਬਾਦ ਦਿੱਤੀ।


ਵਿਕਾਸ ਕਾਰਜ ਹੋਣਗੇ ਜਲਦ ਸ਼ੁਰੂ

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਬੋਪਾਰਾਏ ਤੋਂ ਕੋਟ ਸੰਤੋਖ ਰਾਏ ਤੱਕ ਸੰਪਰਕ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਨਰੇਗਾ ਤਹਿਤ ਸੜਕ ਦੇ ਬਰਮਾਂ ਉੱਪਰ ਮਿੱਟੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦੀ ਸਫਾਈ ਕੀਤੀ ਜਾਵੇਗੀ ਅਤੇ ਪਿੰਡ ਵਿੱਚ ਬਣਨ ਵਾਲੀ ਪਾਣੀ ਦੀ ਟੈਂਕੀ ਦੇ ਪ੍ਰੋਜੈਕਟ ਨੂੰ ਜਲਦ ਨੇਪਰੇ ਚਾੜਿਆ ਜਾਵੇਗਾ।


ਭਲਵਾਨਾਂ ਦੇ ਕਰਵਾਏ ਕੁਸ਼ਤੀ ਮੁਕਾਬਲੇ

ਇਸ ਤੋਂ ਪਹਿਲਾਂ ਛਿੰਝ ਮੇਲੇ ਦੌਰਾਨ ਭਲਵਾਨਾਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਕਬੱਡੀ ਦੇ ਅੰਡਰ-16, 18 ਅਤੇ ਓਪਨ ਦੇ ਮੈਚ ਕਰਵਾਏ ਗਏ। ਬਜ਼ੁਰਗਾਂ ਦੀ ਕਬੱਡੀ ਦਾ ਸ਼ੋਅ ਮੈਚ ਅਤੇ ਰੱਸੀਕੱਸੀ ਸਮੇਤ ਹੋਰ ਵੀ ਪੇਂਡੂ ਖੇਡਾਂ ਕਰਵਾਈਆਂ ਗਈਆਂ। ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀ ਗਈ।