ਕੱਲ ਹੁਸ਼ਿਆਰਪੁਰ ਆਉਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਨਵੇਂ ਪ੍ਰੋਜੈਕਟਾਂ ਦਾ ਕਰਨਗੇ ਐਲਾਨ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ 10 ਜਨਵਰੀ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

Share:

ਹਾਈਲਾਈਟਸ

  • ਗਡਕਰੀ ਦੁਪਹਿਰ 12 ਵਜੇ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ
  • ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਨੀਂਹ ਪੱਥਰ ਰੱਖਣਗੇ।

10 ਜਨਵਰੀ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਆ ਰਹੇ ਹਨ, ਜੋ ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਚਾਰ ਮਾਰਗੀ ਕਰਨ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ। ਜੋ ਕੀ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਗੇ ਕਿਹਾ ਕਿ  ਗਡਕਰੀ ਦੁਪਹਿਰ 12 ਵਜੇ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰਨਗੇ।

ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿੱਚ ਕਰਨਗੇ ਲੋਕਾਂ ਨੂੰ ਸੰਬੋਧਨ 

ਇਹ ਪ੍ਰੋਜੈਕਟ ਪੰਜਾਬ ਦੇ ਨਾਲ-ਨਾਲ ਹੁਸ਼ਿਆਰਪੁਰ ਦੇ ਲੋਕਾਂ ਲਈ ਵੀ ਵੱਡੀ ਪ੍ਰਾਪਤੀ ਹੈ। ਮੰਤਰੀ ਸੋਮਪ੍ਰਕਾਸ਼ ਨੇ ਦੱਸਿਆ ਕਿ ਇਸ ਦੇ ਨਾਲ ਹੀ ਗਡਕਰੀ ਦੁਪਹਿਰ 12 ਵਜੇ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਰੈਲੀ ਵਿੱਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਮੰਤਰੀ ਸੋਮਪ੍ਰਕਾਸ਼ ਨੇ ਕਿਹਾ ਕਿ ਜੋ ਕੰਮ ਕੇਂਦਰ ਸਰਕਾਰ ਨੇ 10 ਸਾਲਾਂ ਵਿੱਚ ਕਰਵਾਏ ਹਨ, ਜਿਵੇਂ ਕਿ ਫਲਾਈਓਵਰ ਮੈਨ ਵਜੋਂ ਜਾਣੇ ਜਾਂਦੇ ਮੰਤਰੀ ਗਡਕਰੀ ਵੱਲੋਂ ਨੈਸ਼ਨਲ ਹਾਈਵੇ ਦਾ ਬੇਮਿਸਾਲ ਵਿਕਾਸ ਕੀਤਾ ਗਿਆ ਹੈ, ਉਹ ਕਾਂਗਰਸ ਸਰਕਾਰ ਨੇ 60 ਸਾਲਾਂ ਵਿੱਚ ਵੀ ਨਹੀਂ ਕੀਤਾ

ਵਿਕਾਸ ਪਹੁੰਚੇਗਾ ਨਵੀਆਂ ਬੁਲੰਦੀਆਂ 'ਤੇ 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਚਹੁੰ ਮਾਰਗੀ ਹੋਣ ਨਾਲ ਹੁਸ਼ਿਆਰਪੁਰ ਦਾ ਵਿਕਾਸ ਨਵੀਆਂ ਬੁਲੰਦੀਆਂ 'ਤੇ ਪਹੁੰਚੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਲੁਧਿਆਣਾ ਤੋਂ ਆਉਣ ਵਾਲੇ ਲੋਕ ਹੁਣ ਬਾਈਪਾਸ ਰਾਹੀਂ ਸਿੱਧੇ ਹੁਸ਼ਿਆਰਪੁਰ ਜਾ ਸਕਣਗੇ। ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਫਗਵਾੜਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ 10 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜਨਤਾ ਕੀ ਰਸੋਈ ਹਰਗੋਬਿੰਦ ਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ। ਸੋਮ ਪ੍ਰਕਾਸ਼ ਨੇ ਦੱਸਿਆ ਕਿ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਬੱਸਾਂ ਅਤੇ ਵਾਹਨਾਂ ਰਾਹੀਂ ਹੁਸ਼ਿਆਰਪੁਰ ਰੈਲੀ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਭਾਜਪਾ ਮੈਂਬਰਾਂ ਨੂੰ ਰੈਲੀ ਵਿੱਚ ਉਤਸ਼ਾਹ ਨਾਲ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ