video conferencing ਰਾਹੀਂ ਮਾਨਸਾ ਅਦਾਲਤ ਵਿੱਚ ਪੇਸ਼ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ, ਸੁਣਵਾਈ 9 ਤੱਕ ਮੁਲਤਵੀ

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਵੀਡੀਓ ਕਾਨਫਰੰਸਿੰਗ ਰਾਹੀਂ 21 ਮੁਲਜ਼ਮ ਪੇਸ਼ ਹੋਏ।

Share:

Punjab News: ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਦੀ ਸੁਣਵਾਈ ਹੋਈ। ਸੁਣਵਾਈ ਦੇ ਦੌਰਾਨ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਜਦੋਂਕਿ ਚਾਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ। ਜਿਸ ਕਾਰਨ ਅਦਾਲਤ ਨੇ ਚਾਰ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 9 ਅਪ੍ਰੈਲ ਨੂੰ ਹੋਵੇਗੀ।

4 ਮੁਲਜ਼ਮਾਂ ਦੇ ਪ੍ਰੋਡਰਸ਼ਨ ਵਾਰੰਟ ਜਾਰੀ

ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ 21 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਪਰ ਚਾਰ ਮੁਲਜ਼ਮ ਸਚਿਨ ਭਿਵਾਨੀ, ਸਚਿਨ ਥਾਪਨ, ਕਪਿਲ ਪੰਡਿਤ ਅਤੇ ਦੀਪਕ ਮੈਂਡੀ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੇਸ਼ ਨਹੀਂ ਹੋਏ। ਇਨ੍ਹਾਂ ਚਾਰਾਂ ਮੁਲਜ਼ਮਾਂ ਦੇ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ।

ਅਗਲੀ ਸੁਣਵਾਈ 9 ਅਪ੍ਰੈਲ ਨੂੰ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਮੰਗੀ ਗਈ ਰਿਪੋਰਟ ’ਤੇ ਅਦਾਲਤ ਨੇ ਹਾਲੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਚਾਰ ਵਿਅਕਤੀਆਂ ਨੇ ਕੇਸ ਵਿੱਚੋਂ ਡਿਸਚਾਰਜ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਉਨ੍ਹਾਂ ਵਿੱਚੋਂ ਤਿੰਨ ਦੇ ਜਵਾਬ ਦੇ ਦਿੱਤੇ ਗਏ ਹਨ ਅਤੇ ਇੱਕ ਵਿਅਕਤੀ ਦੀ ਪਟੀਸ਼ਨ ਦਾ ਜਵਾਬ ਅਜੇ ਪੈਂਡਿੰਗ ਹੈ। ਅਦਾਲਤ ਵੱਲੋਂ ਅਗਲੀ ਸੁਣਵਾਈ 9 ਅਪ੍ਰੈਲ 2024 'ਤੇ ਰੱਖੀ ਗਈ ਹੈ।

ਇਹ ਵੀ ਪੜ੍ਹੋ