ਸਾਬਕਾ ਮੰਤਰੀ ਆਸ਼ੂ ਵੇਲੇ ਹੋਏ ਘੁਟਾਲੇ ਚ ਵਿਜੀਲੈਂਸ ਹੱਥ ਆਇਆ ਭਗੌੜਾ

ਜਲੰਧਰ ਵਿਜੀਲੈਂਸ ਅੱਗੇ ਮੁਲਜ਼ਮ ਨੇ ਆਤਮ-ਸਮਰਪਣ ਕੀਤਾ। ਮੁਲਜ਼ਮ ਦਾ 2 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।

Share:

ਹਾਈਲਾਈਟਸ

  • ਆਤਮ-ਸਮਰਪਣ
  • ਵਿਜੀਲੈਂਸ

 

ਪੰਜਾਬ ਵਿਜੀਲੈਂਸ ਬਿਊਰੋ ਨੇ ਐਸਬੀਐਸ ਨਗਰ ਦਾਣਾ ਮੰਡੀ ਵਿੱਚ ਲੇਬਰ ਕਾਰਟੇਜ, ਢੋਆ ਢੁਆਈ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਹੇਰਾਫੇਰੀ ਕਰਨ ਦੇ ਮਾਮਲੇ ਚ ਭਗੌੜੇ ਅਜੈਪਾਲ ਸਿੰਘ ਵਾਸੀ ਊਧਨਵਾਲ, ਐਸਬੀਐਸ ਨਗਰ ਨੇ ਵਿਜੀਲੈਂਸ ਅੱਗੇ ਆਤਮ ਸਮਰਪਣ ਕੀਤਾ। ਮੁਲਜ਼ਮ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਮਿਲ ਕੇ  ਧੋਖਾਧੜੀ ਕੀਤੀ ਸੀ। ਇਸਤੋਂ ਪਹਿਲਾਂ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ ਕੇ ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਸਮੇਤ ਠੇਕੇਦਾਰ ਤੇਲੀ ਰਾਮ, ਯਸ਼ਪਾਲ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। 

 
2 ਦਿਨਾਂ ਦਾ ਮਿਲਿਆ ਰਿਮਾਂਡ 
 
ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮੁਲਜ਼ਮ ਦੀ ਕਾਫੀ ਸਮੇਂ ਤੋਂ ਭਾਲ ਜਾਰੀ ਸੀ। ਪਰ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਸੀ।  ਸੋਮਵਾਰ ਨੂੰ ਉਕਤ ਮੁਲਜ਼ਮ ਨੇ ਵਿਜੀਲੈਂਸ ਅੱਗੇ ਆਤਮ ਸਮਰਪਣ ਕਰ ਦਿੱਤਾ। ਵਿਜੀਲੈਂਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਦੱਸ ਦੇਈਏ ਕਿ ਐਸ.ਬੀ.ਐਸ.ਨਗਰ ਦੀ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਵਿਜੀਲੈਂਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13(2) ਤਹਿਤ ਕੇਸ ਦਰਜ ਕੀਤਾ ਸੀ।
 

ਇਹ ਵੀ ਪੜ੍ਹੋ