ਸੰਘਣੀ ਧੁੰਦ ਕਾਰਨ ਪੰਜਾਬ-ਹਰਿਆਣਾ 'ਚ ਘਟੀ ਵਿਜ਼ੀਬਿਲਟੀ, ਹਿਮਾਚਲ 'ਚ ਅੱਜ ਫਿਰ ਬਰਫਬਾਰੀ ਦੀ ਸੰਭਾਵਨਾ

ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ 'ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਲੱਗਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ

ਸੰਘਣੀ ਧੁੰਦ ਦਾ ਕਹਿਰ ਪੰਜਾਬ ਅਤੇ ਹਰਿਆਣਾ ਵਿੱਚ ਜਾਰੀ ਹੈ। ਸੰਘਣੀ ਧੁੰਦ ਕਾਰਨ ਵੀਰਵਾਰ ਸਵੇਰੇ ਪਾਣੀਪਤ ਅਤੇ ਅੰਮ੍ਰਿਤਸਰ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੋਂ ਥੱਲੇ ਆ ਗਈ। ਜਿਸਦਾ ਅਸਰ ਫਲਾਈਟਾਂ ਅਤੇ ਟਰੇਨਾਂ 'ਤੇ ਦੇਖਣ ਨੂੰ ਮਿਲਿਆ। ਟਰੇਨਾਂ 2 ਤੋਂ 4 ਘੰਟੇ ਦੇਰੀ ਨਾਲ ਚੱਲ ਰਹੀਆਂ। ਉੱਥੇ ਹੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

 

ਹਰਿਆਣਾ ਦੇ 16 ਜ਼ਿਲ੍ਹਿਆਂ ਵਿੱਚ ਅਲਰਟ

ਮੌਸਮ ਵਿਭਾਗ ਦੇ ਵੱਲੋਂ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਕੀਤਾ ਗਿਆ ਹੈ। ਇਸਦੇ ਨਾਲ ਹੀ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਅਤੇ ਪੰਚਕੂਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

ਪੰਜਾਬ ਦੇ 14 ਜ਼ਿਲ੍ਹਿਆਂ ਦਾ ਮੌਸਮ ਰਹੇਗਾ ਖਰਾਬ

ਮੌਸਮ ਵਿਭਾਗ ਦੇ ਅਨੁਸਾਰ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਕੀਤਾ ਗਿਆ ਹੈ। ਇਸਦੇ ਨਾਲ ਇੱਕ ਦਿਨ ਪਹਿਲਾਂ ਹਿਮਾਚਲ ਵਿੱਚ ਸ਼ਿਮਲਾ ਜ਼ਿਲ੍ਹੇ ਦੇ ਉਪਰਲੇ ਹਿੱਸੇ ਵਿੱਚ ਕੋਟਖਾਈ, ਨਾਰਕੰਡਾ ਅਤੇ ਚਿਰਗਾਂਵ ਵਿੱਚ ਬਰਫ਼ਬਾਰੀ ਹੋਈ ਸੀ। ਅੱਜ ਵੀ ਇਨ੍ਹਾਂ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ