ਵੋਟਾਂ ਪਈਆਂ ਪਰ ਨਹੀਂ ਬਦਲਿਆ ਗਿਆ SGPC ਦਾ ਪ੍ਰਧਾਨ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਸਮੇਤ ਨਵੇਂ ਅਹੁਦੇਦਾਰਾਂ ਲਈ ਚੋਣ ਹੋਈ। ਬਹੁਤ ਸਾਰੇ ਲੋਕਾਂ ਨੂੰ ਉਮੀਦਾਂ ਸੀ ਕਿ ਸ਼ਾਇਦ ਸ਼੍ਰੋਮਣੀ ਕਮੇਟੀ ਨੂੰ ਨਵਾਂ ਪ੍ਰਧਾਨ ਮਿਲੇਗਾ। ਪ੍ਰੰਤੂ, ਪ੍ਰਧਾਨ ਨਹੀਂ ਬਦਲਿਆ ਜਾ ਸਕਿਆ। ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਪ੍ਰਧਾਨ ਚੁਣਿਆ ਗਿਆ। ਧਾਮੀ ਤੀਜੀ ਵਾਰ ਪ੍ਰਧਾਨ ਬਣੇ। ਦੱਸ ਦਈਏ ਕਿ ਪ੍ਰਧਾਨ ਦੇ ਅਹੁਦੇ […]

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਸਮੇਤ ਨਵੇਂ ਅਹੁਦੇਦਾਰਾਂ ਲਈ ਚੋਣ ਹੋਈ। ਬਹੁਤ ਸਾਰੇ ਲੋਕਾਂ ਨੂੰ ਉਮੀਦਾਂ ਸੀ ਕਿ ਸ਼ਾਇਦ ਸ਼੍ਰੋਮਣੀ ਕਮੇਟੀ ਨੂੰ ਨਵਾਂ ਪ੍ਰਧਾਨ ਮਿਲੇਗਾ। ਪ੍ਰੰਤੂ, ਪ੍ਰਧਾਨ ਨਹੀਂ ਬਦਲਿਆ ਜਾ ਸਕਿਆ। ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਪ੍ਰਧਾਨ ਚੁਣਿਆ ਗਿਆ। ਧਾਮੀ ਤੀਜੀ ਵਾਰ ਪ੍ਰਧਾਨ ਬਣੇ। ਦੱਸ ਦਈਏ ਕਿ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਮੁੜ ਉਮੀਦਵਾਰ ਬਣਾਇਆ ਗਿਆ ਸੀ ਜਦੋਂਕਿ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਾਲੀਆਂ ਪੰਥਕ ਧਿਰਾਂ ਵਲੋਂ ਇਸ ਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਸੀ।

ਕਿਸਨੂੰ ਕਿੰਨੀਆਂ ਵੋਟਾਂ ਪਈਆਂ 

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿੱਚ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਛੱਡ ਕੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਤੇ 3 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ।  ਹਰਜਿੰਦਰ ਸਿੰਘ ਧਾਮੀ ਦੇ ਹੱਕ ‘ਚ 118 ਵੋਟਾਂ ਪਈਆਂ ਦੂਜੇ ਪਾਸੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ। ਧਾਮੀ ਨੇ 76 ਵੋਟਾਂ ਨਾਲ ਜਿੱਤ ਦਰਜ ਕੀਤੀ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਕੌਣ ਹਨ ਐਡਵੋਕੇਟ ਧਾਮੀ 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਨ। ਉਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ ਤੇ ਪੇਸ਼ੇ ਵਜੋਂ ਵਕੀਲ ਹਨ। ਦੂਜੇ ਪਾਸੇ ਬਲਬੀਰ ਸਿੰਘ ਘੁੰਨਸ ਵੀ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਰਹੇ ਹਨ ਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ। ਧਾਮੀ ਨੂੰ ਤੀਜੀ ਵਾਰ ਪ੍ਰਧਾਨਗੀ ਦੀ ਜੁੰਮੇਵਾਰੀ ਮਿਲੀ ਹੈ। 

ਸੁਖਬੀਰ ਬਾਦਲ ਨੇ ਦਿੱਤੀ ਵਧਾਈ 

ਸੁਖਬੀਰ ਬਾਦਲ ਨੇ ਆਪਣੇ ਐਕਸ ਅਕਾਉਂਟ ਤੋਂ ਪੋਸਟ ਕਰਕੇ ਐਡਵੋਕੇਟ ਧਾਮੀ ਨੂੰ ਵਧਾਈ ਦਿੱਤੀ।  ਉਹਨਾਂ ਕਿਹਾ ਕਿ  ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ ਜਾਂਦੀ ਹੈ।