ਪੰਜਾਬ ਸਰਕਾਰ ਵੱਲੋਂ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਦੀ ਰੋਕਥਾਮ ਵਿਰੁੱਧ ਲਾਮਬੰਦ ਕਰਨ ਲਈ ਪੈਦਲ ਮਾਰਚ ਕੱਢਿਆ ਗਿਆ। 'ਨਸ਼ੇ ਨੂੰ ਨਾਂਹ, ਜਿੰਦਗੀ ਨੂੰ ਹਾਂ'' ਸਲੋਗਨ ਹੇਠ ਦਾਣਾ ਮੰਡੀ ਪਾਇਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਤੱਕ ਕੱਢੇ ਪੈਦਲ ਮਾਰਚ ਦੌਰਾਨ ਸੈਂਕੜਿਆਂ ਨੌਂਜਵਾਨਾਂ, ਹਲਕਾ ਪਾਇਲ ਦੇ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ। ਵਿਧਾਇਕ ਗਿਆਸਪੁਰਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਜ਼ਮੀਨੀ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਸਮੇਂ ਦੀ ਲੋੜ ਹੈ। ਵਿਧਾਇਕ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੈਦਲ ਮਾਰਚ ਦੇ ਆਯੋਜਨ ਦਾ ਮੂਲ ਮੰਤਵ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦਾ ਸੁਨੇਹਾ ਹਰ ਪਿੰਡ ਦੀ ਗਲੀ-ਗਲੀ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ।