ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਸਵੇਰ ਤੋਂ ਛਾਏ ਬੱਦਲ

ਮੌਸਮ ਵਿਭਾਗ ਦੇ ਅਨੁਮਾਨ ਦੇ ਮੁਤਾਬਿਕ  ਸੋਮਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਤੇ ਰਾਤਾਂ ਹੋਰ ਵੀ ਠੰਡੀਆਂ ਹੋਣ ਗਿਆ।

Share:

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਗਿਆ ਹੈ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਤੇ ਠੰਡੀ ਹਵਾ ਵੀ ਚੱਲ ਰਹੀ ਹੈ। ਇਸ ਕਾਰਨ ਲੋਕਾਂ ਨੂੰ ਠੰਡ ਦਾ ਕਾਫੀ ਅਹਿਸਾਸ ਹੋ ਰਿਹਾ ਹੈ। ਹਾਲਾਂਕਿ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਮੀਂਹ ਪੈਣ ਦਾ ਵੀ ਅਨੁਮਾਨ ਦਸਿਆ ਜਾ ਰਿਹਾ ਹੈ। ਇਸ ਨਾਲ ਠੰਡ ਰਫ਼ਤਾਰ ਫੜ ਸਕਦੀ ਹੈ। ਦਿਸੰਬਰ ਦਾ ਮਹੀਨਾ ਵੀ ਸ਼ੁਰੂ ਹੋਣ ਜਾ ਰਿਹਾ ਹੈ, ਅਜਿਹੇ ਵਿੱਚ ਠੰਡ ਹੋਰ ਵਧੇਗੀ। ਮੌਸਮ ਵਿਭਾਗ ਦੇ ਅਨੁਮਾਨ ਦੇ ਮੁਤਾਬਿਕ  ਸੋਮਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਤੇ ਰਾਤਾਂ ਹੋਰ ਵੀ ਠੰਡੀਆਂ ਹੋਣ ਗਿਆ। ਇਸ ਕਾਰਨ  ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਲੋਕਾਂ ਨੂੰ ਖਾਸ ਕਰਕੇ ਸਵੇਰ ਵੇਲੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਤੋਂ ਮੌਸਮ ਫਿਰ ਖੁਸ਼ਕ ਹੋ ਜਾਵੇਗਾ। ਮਾਹਿਰਾਂ ਦੇ ਅਨੁਸਾਰ ਮੀਂਹ ਤੋਂ ਬਾਅਦ AQI ਪੱਧਰ ਵਿੱਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਧਿਆਨ ਯੋਗ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਪੰਜਾਬ ਦਾ ਮਾਹੌਲ ਅਜੇ ਵੀ ਪ੍ਰਦੂਸ਼ਿਤ ਹੈ। ਜ਼ਿਆਦਾਤਰ ਸ਼ਹਿਰਾਂ ਦਾ AQI ਖਰਾਬ ਸ਼੍ਰੇਣੀ 'ਚ ਆ ਰਿਹਾ ਹੈ।

ਦਿੱਲੀ ਵਿੱਚ ਪ੍ਰਦੂਸ਼ਣ ਵਿੱਚ ਕੋਈ ਸੁਧਾਰ ਨਹੀਂ

ਦਿੱਲੀ ਵਿੱਚ ਪ੍ਰਦੂਸ਼ਣ ਵਿੱਚ ਕੋਈ ਸੁਧਾਰ ਦਰਜ ਨਹੀਂ ਕੀਤਾ ਜਾ ਰਿਹਾ ਹੈ। ਹੁਣ ਇਸ ਦੌਰਾਨ ਠੰਡ ਨੇ ਵੀ ਦਸਤਕ ਦੇ ਦਿੱਤੀ ਹੈ। ਦਰਅਸਲ ਸੋਮਵਾਰ ਦੀ ਸਵੇਰ ਤੇਜ਼ ਬਰਫੀਲੀ ਹਵਾ ਅਤੇ ਸੰਘਣੀ ਧੁੰਦ ਨਾਲ ਸ਼ੁਰੂ ਹੋਈ ਹੈ। ਦਿੱਲੀ-ਐਨ.ਸੀ.ਆਰ. ਦੇ ਲੋਕ ਹੁਣ ਕੁਦਰਤ ਦੀ ਦੋਹਰੀ ਮਾਰ ਝੱਲ ਰਹੇ ਹਨ। ਦਿੱਲੀ ਦੇ ਪ੍ਰਦੂਸ਼ਣ ਦੇ ਪੱਧਰ ਵਿੱਚ ਕੋਈ ਕਮੀ ਨਜ਼ਰ ਨਹੀਂ ਆ ਰਹੀ ਹੈ। ਦਿੱਲੀ-NCR ਦੇ ਕਈ ਇਲਾਕਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ ਦਾਖਲ ਹੋ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਸੋਮਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 450 ਨੂੰ ਪਾਰ ਕਰ ਗਿਆ ਹੈ। ਹਾਲਾਂਕਿ ਐਤਵਾਰ ਦੇ ਮੁਕਾਬਲੇ AQI ਘੱਟ ਦੇਖਿਆ ਗਿਆ ਹੈ, ਪਰ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਸੋਮਵਾਰ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਘੱਟਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ

Tags :