ਕੱਲ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਪੈਣ ਦੇ ਨਾਲ ਠੰਡਿਆਂ ਹਵਾਵਾਂ ਚਲਣਗੀਆਂ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਦੇ ਮੁਤਾਬਿਕ 27 ਨਵੰਬਰ ਤੋਂ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

Share:

ਹਾਈਲਾਈਟਸ

  • ਪਹਾੜੀ ਇਲਾਕਿਆਂ 'ਚ ਬਰਫ ਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾਇਆ ਹੈ।
  • ਪੰਜਾਬ ਵਿੱਚ ਵੀ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਵੱਡਾ ਬਦਲਾਵ ਆਉਣ ਜਾ ਰਿਹਾ ਹੈ। ਮੌਸਮ ਵਿਭਾਗ ਕੇ ਮੁਤਾਬਿਕ ਪੰਜਾਬ ਵਿੱਚ ਮੀਂਹ ਪੈਣ ਦੇ ਨਾਲ ਠੰਡਿਆਂ ਹਵਾਵਾਂ ਚਲਣ ਦਾ ਵੀ ਅਨੁਮਾਨ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਦੇ ਮੁਤਾਬਿਕ 27 ਨਵੰਬਰ ਤੋਂ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾਇਆ ਹੈ। ਪੰਜਾਬ ਵਿੱਚ ਵੀ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 

ਪਰਾਲੀ ਸਾੜਨ ਦੇ ਮਾਮਲੇ ਘੱਟਣ ਤੋਂ ਬਾਅਦ ਹਵਾ ਦੀ ਗੁਣਵੱਤਾ ਵਿੱਚ ਹੋਇਆ ਸੁਧਾਰ 

ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 25.1 ਅਤੇ ਘੱਟੋ-ਘੱਟ 11.1 ਡਿਗਰੀ ਸੈਲਸੀਅਸ ਰਹੇਗਾ। ਸੂਬੇ ਦੀ ਹਵਾ ਦੀ ਗੁਣਵੱਤਾ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਹਾਲਾਂਕਿ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ, ਪਰ ਪਹਿਲਾਂ ਦੇ ਮੁਕਾਬਲੇ ਇਹ ਮਾਮਲੇ ਘੱਟ ਗਏ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਜਿਸ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਹਵਾ ਸਾਫ਼ ਹੋ ਗਈ ਹੈ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸਮੁੱਚੀ ਸਰਕਾਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਮ ਕਰਨ ਲੱਗੀ। ਇਸ ਮਾਮਲੇ ਵਿੱਚ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਦਿੱਲੀ ਵਿੱਚ ਫਿਰ ਵਿਗੜਦਾ ਜਾ ਰਿਹਾ AQI ਦਾ ਪੱਧਰ 

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ AQI ਪੱਧਰ ਲਗਾਤਾਰ ਵਿਗੜਦਾ ਜਾ ਰਿਹਾ ਹੈ। ਕਈ ਖੇਤਰਾਂ ਵਿੱਚ AQI ਅਜੇ ਵੀ 400 ਤੋਂ ਪਾਰ ਦੇਖਿਆ ਜਾ ਰਿਹਾ ਹੈ। ਇਸ ਸਥਿਤੀ ਕਾਰਨ ਲੋਕ ਦਮ ਘੁੱਟਣ ਵਾਲੀ ਹਵਾ ਵਿੱਚ ਸਾਹ ਲੈਣ ਲਈ ਮਜਬੂਰ ਹਨ। ਹਾਲਾਂਕਿ ਪਿਛਲੇ ਸ਼ਨੀਵਾਰ ਨੂੰ ਪ੍ਰਦੂਸ਼ਣ ਦੇ ਪੱਧਰ 'ਚ ਮਾਮੂਲੀ ਸੁਧਾਰ ਦੇਖਿਆ ਗਿਆ ਸੀ। ਮੌਸਮ ਵਿਭਾਗ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ 26 ਨਵੰਬਰ ਨੂੰ ਸਥਿਤੀ ਹੋਰ ਖਰਾਬ ਹੋਣ ਵਾਲੀ ਹੈ। ਹਾਲਾਂਕਿ ਇਹ ਵੀ ਦੱਸਿਆ ਗਿਆ ਹੈ ਕਿ 27 ਨਵੰਬਰ ਤੋਂ ਬਾਅਦ ਪ੍ਰਦੂਸ਼ਣ ਦੇ ਪੱਧਰ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਦਿੱਲੀ ਦੇ ਜ਼ਿਆਦਾਤਰ ਖੇਤਰਾਂ ਵਿੱਚ AQI 400 ਤੋਂ ਪਾਰ ਹੈ। 26 ਨਵੰਬਰ ਨੂੰ ਸਵੇਰੇ 8 ਵਜੇ ਤੱਕ ਦਿੱਲੀ ਦਾ AQI 480 ਨੂੰ ਪਾਰ ਕਰ ਗਿਆ ਸੀ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਅਤੇ ਗੁਰੂਗ੍ਰਾਮ ਸਮੇਤ ਐਨਸੀਆਰ ਦੇ ਸਾਰੇ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੈ। 

ਇਹ ਵੀ ਪੜ੍ਹੋ