Weather Update: ਧੁੱਪ ਲੱਗਣ ਕਾਰਨ ਮੌਸਮ 'ਚ ਬਦਲਾਅ, 2 ਫਰਵਰੀ ਤੱਕ ਮੀਂਹ ਪੈਣ ਦੀ ਸੰਭਵਾਨਾ, ਮਿਲੇਗੀ ਸੁੱਕੀ ਠੰਢ ਤੋਂ ਰਾਹਤ

ਹਰਿਆਣਾ ਦੇ ਕੁਝ ਇਲਾਕਿਆਂ ਯਮੁਨਾਗਰ,ਕੁਰੂਕਸ਼ੇਤਰ,ਕੈਥਲ, ਅੰਬਾਲਾ, ਕਰਨਾਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।

Share:

ਹਾਈਲਾਈਟਸ

  • 2 ਫਰਵਰੀ ਤੋਂ ਪੱਛਮੀ ਗੜਬੜੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਸਰਗਰਮ ਹੋ ਰਹੀ ਹੈ

Weather News: ਪੰਜਾਬ-ਹਰਿਆਣਾ ਦੇ ਵਿੱਚ ਇੱਕ ਦਿਨ ਪਹਿਲਾਂ ਧੁੱਪ ਲੱਗਣ ਦੇ ਕਾਰਨ ਮੌਸਮ ਵਿੱਚ ਥੋੜੀ ਤਬਦੀਲੀ ਆਈ ਹੈ। ਧੁੱਪ ਲੱਗਣ ਦੇ ਕਾਰਨ ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ। ਜਿਸ ਕਾਰਨ ਕਾਈ ਦਿਨਾਂ ਤੋਂ ਪੈ ਰਹੀ ਧੁੰਦ ਅਤੇ ਠੰਢ ਤੋਂ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ।

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦਾ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।

ਹਿਮਾਚਲ ਵਿੱਚ 31 ਜਨਵਰੀ ਤੱਕ ਹੋ ਸਕਦੀ ਹੈ ਬਰਫਬਾਰੀ

27 ਜਨਵਰੀ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਹਿਮਾਚਲ ਵਿੱਚ 31 ਜਨਵਰੀ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਕਿਨੌਰ,ਸ਼ਿਮਲਾ, ਸੋਲਨ, ਸਿਰਮੌਰ, ਲਾਹੌਲ-ਸਪੀਤੀ, ਮੰਡੀ, ਕੁੱਲੂ ਅਤੇ ਚੰਬਾ ਦੇ ਕੁਝ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਚ ਲੋਕਾਂ ਨੂੰ ਮਿਲ ਸਕਦੀ ਹੈ ਸੁੱਕੀ ਠੰਢ ਤੋਂ ਰਾਹਤ

ਪੰਜਾਬ ਅਤੇ ਹਰਿਆਣਾ 'ਚ ਪੈ ਰਹੀ ਸੁੱਕੀ ਠੰਢ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। 2 ਫਰਵਰੀ ਤੋਂ ਪੱਛਮੀ ਗੜਬੜੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਸਰਗਰਮ ਹੋ ਰਹੀ ਹੈ। ਅਨੁਮਾਨ ਹੈ ਕਿ 2 ਫਰਵਰੀ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ