Weather Update: ਠੰਢ ਦਾ ਕਹਿਰ ਜਾਰੀ, 25 ਤੋਂ ਬਾਅਦ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ

ਹਰਿਆਣਾ ਦਾ ਕਰਨਾਲ 2.8 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਠੰਡਾ ਰਿਹਾ। ਇਸ ਦੇ ਨਾਲ ਹੀ ਪਟਿਆਲਾ 3.6 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ।

Share:

ਹਾਈਲਾਈਟਸ

  • 26 ਜਵਨਰੀ ਤੋਂ ਇੱਕ ਦਿਨ ਬਾਅਦ ਤੱਕ ਧੁੰਦ ਜਾਂ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ

Weather News: ਪੰਜਾਬ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਮੰਗਲਵਾਰ ਨੂੰ ਨਿਕਲੀ ਹਲਕੀ ਧੁੱਪ ਨੇ ਕੁਝ ਰਾਹਤ ਦਾ ਪ੍ਰਦਾਨ ਕੀਤੀ ਪਰ ਠੰਡੀ ਹਵਾਵਾਂ ਚੱਲਣ ਦੇ ਕਾਰਨ ਠੰਢ ਫਿਰ ਵੱਧ ਗਈ। ਬਹੁਤ ਸਾਰੀਆਂ ਥਾਵਾਂ 'ਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਦੇਖੀ ਗਈ। ਇਸ ਦਾ ਤਾਪਮਾਨ 'ਤੇ ਅਸਰ ਪਿਆ ਅਤੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। 26 ਜਵਨਰੀ ਤੋਂ ਇੱਕ ਦਿਨ ਬਾਅਦ ਤੱਕ ਧੁੰਦ ਜਾਂ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। 25 ਤੋਂ ਬਾਅਦ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ

ਸੰਘਣੀ ਧੁੰਦ ਦਾ ਅਲਰਟ

ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ 24 ਜਨਵਰੀ ਨੂੰ ਸਖ਼ਤ ਠੰਢ ਅਤੇ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਰਾਜਸਥਾਨ ਅਤੇ ਬਿਹਾਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਹਿਮਾਚਲ, ਉੱਤਰਾਖੰਡ, ਪੱਛਮੀ ਬੰਗਾਲ ਦੇ ਗੰਗਾ ਕਿਨਾਰੇ ਅਤੇ ਉੱਤਰ-ਪੂਰਬੀ ਭਾਰਤ ਦੇ ਰਾਜਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਜਨਵਰੀ ਤੱਕ ਵੱਖ-ਵੱਖ ਰਾਜਾਂ ਵਿੱਚ ਧੁੰਦ ਅਤੇ ਠੰਡ ਨੂੰ ਲੈ ਕੇ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੀਤ ਲਹਿਰ ਨੇ ਠਾਰੇ ਪੰਜਾਬ ਤੇ ਹਰਿਆਣਾ ਦੇ ਲੋਕ

ਪੰਜਾਬ ਅਤੇ ਹਰਿਆਣਾ ਵੀ ਸੀਤ ਲਹਿਰ ਤੋਂ ਮੁਕਤ ਨਹੀਂ ਹਨ। ਦੋਵਾਂ ਸੂਬਿਆਂ 'ਚ ਜ਼ਿਆਦਾਤਰ ਥਾਵਾਂ 'ਤੇ ਪਾਰਾ ਹੋਰ ਡਿੱਗ ਗਿਆ ਹੈ। ਕੜਾਕੇ ਦੀ ਠੰਢ ਤੋਂ ਬਚਣ ਲਈ ਲੋਕਾਂ ਨੂੰ ਅੱਗਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਹਰਿਆਣਾ ਦਾ ਕਰਨਾਲ 2.8 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਠੰਡਾ ਰਿਹਾ। ਇਸ ਦੇ ਨਾਲ ਹੀ ਪਟਿਆਲਾ 3.6 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ।

ਹਿਮਾਚਲ 'ਚ ਬਰਫਬਾਰੀ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਤੋਂ ਹੀ ਸੂਬੇ ਦੇ ਉੱਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਘੱਟ ਉਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ