Weather Update:ਠੰਢ ਤੇ ਧੁੰਦ ਕਾਰਨ ਮੱਠੀ ਪਈ ਜਿੰਦਗੀ ਦੀ ਰਫਤਾਰ,ਅਜੇ ਰਾਹਤ ਦੀ ਉਮੀਦ ਨਹੀਂ

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

Share:

ਹਾਈਲਾਈਟਸ

  • ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਹੈ

ਠੰਢ ਅਤੇ ਸੰਘਣੀ ਧੁੰਦ ਨੇ ਪੰਜਾਬ ਅਤੇ ਹਰਿਆਣਾ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਠੰਢ ਤੋਂ ਫਿਲਹਾਲ ਰਾਹਤ ਮਿਲਣ ਵਾਲੀ ਨਹੀਂ ਹੈ। ਠੰਢ ਕਾਰਨ ਜਨ-ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਸੰਘਣੀ ਧੁੰਦ ਦੇ ਕਾਰਨ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵੀ ਵਿਜ਼ੀਬਿਲਟੀ ਘੱਟ ਹੈ। ਉੱਥੇ ਮੌਸਮ ਵਿਭਾਗ ਵੱਲੋਂ ਮੈਸਜਾਂ ਰਾਹੀ ਕੋਲਡ ਵੇਵ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ। ਮੰਗਲਵਾਰ ਨੂੰ ਦੂਜੇ ਦਿਨ ਨਵਾਂਸ਼ਹਿਰ ਦਾ ਘੱਟੋ-ਘੱਟ ਤਾਪਮਾਨ ਮਾਈਨਸ (-0.4 ਡਿਗਰੀ) ਵਿੱਚ ਰਿਹਾ। ਸੋਮਵਾਰ ਨੂੰ ਇੱਥੇ ਘੱਟੋ-ਘੱਟ ਤਾਪਮਾਨ -0.2 ਡਿਗਰੀ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਰਿਹਾ। ਮੌਸਮ ਵਿਗਿਆਨੀਆਂ ਅਨੁਸਾਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਨਵਾਂਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਮਾਈਨਸ ਦੇ ਵਿਚਕਾਰ ਚੱਲ ਰਿਹਾ ਹੈ।

 

ਫਲਾਈਟਾਂ ਹੋਈਆ ਪ੍ਰਭਾਵਿਤ

ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਠੰਡ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ 3 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਚੰਡੀਗੜ੍ਹ ਤੋਂ ਦਿੱਲੀ ਲਈ ਫਲਾਈਟ ਨੰਬਰ 2177, ਚੰਡੀਗੜ੍ਹ ਤੋਂ ਮੁੰਬਈ ਲਈ ਫਲਾਈਟ ਨੰਬਰ 5263 ਅਤੇ ਚੰਡੀਗੜ੍ਹ ਤੋਂ ਬੈਂਗਲੁਰੂ ਲਈ ਫਲਾਈਟ ਨੰਬਰ 6634 ਸ਼ਾਮਲ ਹਨ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। 17-18 ਜਨਵਰੀ ਨੂੰ ਤਿੰਨਾਂ ਥਾਵਾਂ 'ਤੇ ਠੰਢ ਦਾ ਦਿਨ ਰਹੇਗਾ।

 

ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ

ਮੌਸਮ ਵਿਭਾਗ ਨੇ ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਅੰਬਾਲਾ, ਕੈਥਲ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ ਸੰਘਣਾ ਧੂੰਆਂ ਛਾਇਆ ਹੋਇਆ ਹੈ। ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਮਹਿੰਦਰਗੜ੍ਹ, ਚਰਖੀ ਦਾਦਰੀ ਅਤੇ ਰਾਜਸਥਾਨ ਨਾਲ ਲੱਗਦੇ ਰੇਵਾੜੀ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੇ ਯਮੁਨਾਨਗਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਦੋਂ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਬਠਿੰਡਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਦੂਜੇ ਪਾਸੇ ਹਿਮਾਚਲ ਵਿੱਚ ਬਰਫ਼ਬਾਰੀ ਨਾ ਹੋਣ ਕਾਰਨ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ, ਜਿਸ ਕਾਰਨ ਹਿਮਾਚਲ ਵਾਸੀਆਂ ਦੀਆਂ ਚਿੰਤਾਵਾਂ ਵਧ ਰਹੀਆਂ ਹਨ। ਉੱਚੇ ਖੇਤਰਾਂ ਵਿੱਚ ਸੇਬ ਦੀ ਫ਼ਸਲ ਅਤੇ ਹੇਠਲੇ ਖੇਤਰਾਂ ਵਿੱਚ ਕਣਕ ਅਤੇ ਹੋਰ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇੱਥੇ ਵੀ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਦੀ ਸੰਭਾਵਨਾ ਘੱਟ ਹੁੰਦੀ ਜਾ ਰਹੀ ਹੈ।

ਇਹ ਵੀ ਪੜ੍ਹੋ