Weather Update: ਧੁੱਪਾਂ ਨਿਕਲਣ ਕਾਰਨ ਲੋਕਾਂ ਨੇ ਲਿਆ ਸੁੱਖ ਦਾ ਸਾਹ, ਜਨ ਜੀਵਨ ਹੋਇਆ ਆਮ

ਪੰਜਾਬ-ਹਰਿਆਣਾ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

Share:

Weather News: ਪੰਜਾਬ ਵਿੱਚ ਧੁੱਪਾਂ ਲੱਗਣ ਦੇ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ ਅਤੇ ਜਨ ਜੀਵਨ ਆਮ ਹੁੰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਉੱਤਰੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਪੰਜਾਬ(Punjab), ਹਰਿਆਣਾ, ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦਾ ਤਾਪਮਾਨ 0.6 ਡਿਗਰੀ, ਹਰਿਆਣਾ ਦਾ 0.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 0.7 ਡਿਗਰੀ ਹੇਠਾਂ ਆ ਗਿਆ ਹੈ।

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ 'ਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਰਹੇਗਾ।

ਹਿਮਾਚਲ 'ਚ ਆਸਮਾਨ ਹੋਇਆ ਸਾਫ

ਹਿਮਾਚਲ 'ਚ ਹੋਈ ਬਰਫਬਾਰੀ ਤੋਂ ਬਾਅਦ ਹੁਣ ਆਸਮਾਨ ਸਾਫ ਹੈ ਅਤੇ ਸੂਰਜ ਚਮਕ ਰਿਹਾ ਹੈ। ਜਿਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਰਹੀ ਹੈ। ਅਜੇ ਵੀ ਲਾਹੌਲ-ਸਪੀਤੀ ਵਿਚ 138, ਮੰਡੀ ਵਿਚ 24, ਕੁੱਲੂ ਵਿਚ 41 ਅਤੇ ਚੰਬਾ ਵਿਚ 37 ਸੜਕਾਂ ਬੰਦ ਹਨ। ਜਦੋਂ ਕਿ ਹਿਮਾਚਲ ਦੇ ਕੁਕੁਸਮਾਰੀ ਵਿੱਚ ਤਾਪਮਾਨ -12 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ