Weather Update: ਵੈਸਟਰਨ ਡਿਸਟਰਬੈਂਸ ਕਾਰਨ ਫਿਰ ਬਲਦਲਿਆ ਪੰਜਾਬ ਦਾ ਮੌਸਮ, 8 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ

ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬੱਦਲ ਸਾਫ ਹੋਣਗੇ, ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ।

Share:

Weather News: ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਪੰਜਾਬ ਦੇ ਮਾਝੇ 'ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਅੱਜ ਵੀ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਇਨ੍ਹਾਂ ਜਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਘੱਟੋ-ਘੱਟ ਤਾਪਮਾਨ ਵਿੱਚ ਆਵੇਗੀ ਗਿਰਾਵਟ

ਆਉਣ ਵਾਲੇ ਤਿੰਨ ਦਿਨਾਂ 'ਚ ਪੰਜਾਬ 'ਚ ਬੱਦਲਾਂ ਕਾਰਨ ਗਰਮੀ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬੱਦਲ ਸਾਫ ਹੋਣਗੇ, ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ। ਫਿਲਹਾਲ ਜ਼ਿਆਦਾਤਰ ਸ਼ਹਿਰਾਂ 'ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ 16 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ