Weather Update: ਗਰਮੀ ਨੇ ਵਧਾਉਣੀਆਂ ਸ਼ੁਰੂ ਕੀਤੀਆਂ ਮੁਸ਼ਕਲਾਂ,ਬਠਿੰਡਾ ਸਭ ਤੋਂ ਗਰਮ, 48 ਘੰਟਿਆਂ ਵਿੱਚ 5 ਡਿਗਰੀ ਸੈਲਸੀਅਸ ਵੱਧ ਸਕਦਾ ਹੈ ਤਾਪਮਾਨ

ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਦਾ ਰਹਿ ਸਕਦਾ ਹੈ। ਕੱਲ੍ਹ ਤੱਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਚਮਕਦਾਰ ਰਹੇਗਾ ਅਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ।

Share:

Weather Update: ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਹੋ ਰਿਹਾ। ਜਿਸ ਕਾਰਨ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।

ਮੀਂਹ ਦੀ ਸੰਭਾਵਨਾ ਨਹੀਂ

ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਦਾ ਰਹਿ ਸਕਦਾ ਹੈ। ਕੱਲ੍ਹ ਤੱਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਚਮਕਦਾਰ ਰਹੇਗਾ ਅਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ। ਹਾਲਾਂਕਿ, ਸਵੇਰੇ ਅਤੇ ਰਾਤ ਨੂੰ ਥੋੜ੍ਹੀ ਜਿਹੀ ਠੰਢਕ ਰਹੇਗੀ।

ਅੱਜ ਮੌਸਮ ਕਿਹੋ ਜਿਹਾ ਰਹੇਗਾ

ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 14 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਇਸੇ ਤਰ੍ਹਾਂ ਹੀ ਜਲੰਧਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ 12 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ ਵਿਖੇ ਅਸਮਾਨ ਸਾਫ਼ ਰਹੇਗਾ। ਤਾਪਮਾਨ 14 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ ਵਿੱਚ ਵੀ ਅਸਮਾਨ ਸਾਫ਼ ਰਹੇਗਾ। ਤਾਪਮਾਨ 16 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ‘ਚ ਅਸਮਾਨ ਸਾਫ਼ ਰਹੇਗਾ। ਤਾਪਮਾਨ 10 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ