Weather News: ਇੱਕ ਪਾਸੇ ਜਿੱਥੇ ਮੀਂਹ ਪੈਣ ਤੋਂ ਬਾਅਦ ਮੌਸਮ ਖੁੱਲਣ ਲੱਗਾ ਹੈ ਉੱਥੇ ਹੀ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ, ਜੰਮੂ-ਕਸ਼ਮੀਰ ਅਤੇ ਉੱਤਰਾਖੰਡ 'ਚ ਹੋਈ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।
ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਡਿੱਗੇਗਾ
ਫਿਲਹਾਲ ਹਰਿਆਣਾ ਵਿਚ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਸ ਵਿਚ ਗਿਰਾਵਟ ਆਵੇਗੀ। ਬਰਫਬਾਰੀ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਤਾਪਮਾਨ ਨੂੰ ਹੇਠਾਂ ਲਿਆਵੇਗੀ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ।
12 ਫਰਵਰੀ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ
ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਨੇ ਹਿਮਾਚਲ 'ਚ ਹਾਲਾਤ ਵਿਗੜ ਗਏ ਸਨ ਪਰ ਹੁਣ ਮੌਸਮ ਖੁੱਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਹਿਮਾਚਲ ਵਿੱਚ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਗੀ ਧੁੱਪ ਰਹੇਗੀ, ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹੀ ਕਾਰਨ ਹੈ ਕਿ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।