Weather Update: ਪੰਜਾਬ-ਹਰਿਆਣਾ ਵਿੱਚ ਬਾਰਿਸ਼ ਦਾ ਆਰੇਂਜ ਅਲਰਟ, ਹਿਮਾਚਲਲ ‘ਚ ਭਾਰੀ ਬਰਫ਼ਬਾਰੀ

Himachal ਦੇ ਹੇਠਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੂਜਾ ਪੱਛਮੀ ਗੜਬੜੀ 3 ਫਰਵਰੀ ਤੋਂ ਸਰਗਰਮ ਹੋ ਜਾਵੇਗੀ।

Share:

ਹਾਈਲਾਈਟਸ

  • ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Weather News: ਪੰਜਾਬ,ਹਰਿਆਣਾ ਸਮੇਤ ਚੰਡੀਗੜ੍ਹ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ।  ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਰਾਤ ਤੋਂ ਹੀ ਬਾਰਿਸ਼ ਦੀ ਕਿਣ ਮਿਣ ਜਾਰੀ ਰਹੀ।  ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab ਅਤੇ ਹਰਿਆਣਾ ਵਿੱਚ ਮੌਸਮ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। ਇਸਦੇ ਨਾਲ ਹੀ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਹੈ। ਸਿਰਸਾ ਅਤੇ ਫਤਿਹਾਬਾਦ 'ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਬਾਕੀ ਰਾਜ ਯੈਲੋ ਅਲਰਟ 'ਤੇ ਹੈ।

ਪੜੋ ਕਿੱਥੇ ਕਿੰਨੀ ਬਾਰਿਸ਼

ਪੰਜਾਬ ਦੇ ਲੁਧਿਆਣਾ ਵਿੱਚ ਦਿਨ ਭਰ 3mm, ਅੰਮ੍ਰਿਤਸਰ ਵਿੱਚ 1.7mm, ਗੁਰਦਾਸਪੁਰ ਵਿੱਚ 1.8mm, ਬਠਿੰਡਾ ਵਿੱਚ 2mm ਅਤੇ ਮੋਗਾ ਵਿੱਚ 2.5mm ਬਾਰਿਸ਼ ਦਰਜ ਕੀਤੀ ਗਈ ਜਦਕਿ ਹਰਿਆਣਾ ਦੇ ਝੱਜਰ ਵਿੱਚ 10 ਐਮਐਮ, ਜੀਂਦ ਵਿੱਚ 3 ਐਮਐਮ, ਰੋਹਤਕ ਵਿੱਚ 6.5 ਐਮਐਮ, ਅੰਬਾਲਾ ਵਿੱਚ 2.6 ਐਮਐਮ, ਹਿਸਾਰ ਵਿੱਚ 0.7 ਐਮਐਮ ਅਤੇ ਫਰੀਦਾਬਾਦ ਵਿੱਚ 2.5 ਐਮਐਮ ਬਾਰਿਸ਼ ਹੋਈ ਪਿਆ ਹੈ।

ਬਰਫਬਾਰੀ ਕਾਰਨ ਸੈਲਾਨੀਆਂ ਦੇ ਚਿਹਰੇ ਖਿੜੇ

ਬਰਫਬਾਰੀ ਤੋਂ ਬਾਅਦ ਸੈਲਾਨੀਆਂ ਨੇ ਵੀ ਹਿਮਾਚਲ ਦਾ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਮਨਾਲੀ, ਸ਼ਿਮਲਾ ਅਤੇ ਡਲਹੌਜ਼ੀ ਵਿੱਚ ਇੱਕ ਵਾਰ ਫਿਰ ਤੋਂ ਹੋਟਲ ਬੁਕਿੰਗ ਸ਼ੁਰੂ ਹੋ ਗਈ ਹੈ। ਹਿਮਾਚਲ ਟ੍ਰੈਫਿਕ ਪੁਲਿਸ ਨੇ ਬਰਫੀਲੇ ਇਲਾਕਿਆਂ 'ਚ ਸਾਵਧਾਨੀ ਨਾਲ ਗੱਡੀ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

 

ਇਹ ਵੀ ਪੜ੍ਹੋ