Weather Update: ਮੀਂਹ ਅਤੇ ਬਰਫੀਲੀਆਂ ਹਵਾਵਾਂ ਨੇ ਠਾਰੇ ਲੋਕ,ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ

ਦੂਜੇ ਪਾਸੇ ਹਿਮਾਚਲ 'ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ 'ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਇਸ ਦੇ ਨਾਲ ਹੀ ਤੂਫਾਨ ਅਤੇ ਭਾਰੀ ਬਰਫਬਾਰੀ ਨੂੰ ਲੈ ਕੇ ਹਿਮਾਚਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Weather News: ਪਹਾੜਾਂ ਵਿੱਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਾਰਿਸ਼ ਅਤੇ ਬਰਫੀਲੀ ਹਵਾਵਾਂ ਨਾਲ ਇਕ ਵਾਰ ਫਿਰ ਠੰਡ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 5 ਅਤੇ 6 ਫਰਵਰੀ ਨੂੰ ਧੁੰਦ ਪਰਤ ਆਵੇਗੀ। ਇਸ ਤੋਂ ਬਾਅਦ 7 ਫਰਵਰੀ ਤੋਂ ਤੇਜ਼ ਬਰਫੀਲੀਆਂ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਤੂਫਾਨ ਅਤੇ ਭਾਰੀ ਬਰਫਬਾਰੀ ਨੂੰ ਲੈ ਕੇ ਹਿਮਾਚਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰੁਕ-ਰੁਕ ਕੇ ਪੈ ਰਿਹਾ ਮੀਂਹ

ਸ਼ਨੀਵਾਰ ਰਾਤ ਤੋਂ ਹੀ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਹਰਿਆਣਾ ਵਿੱਚ ਔਰੇਂਜ ਅਲਰਟ

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਹੈ। ਜਿਸ ਵਿੱਚ ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ, ਝੱਜਰ, ਰੋਹਤਕ ਅਤੇ ਸੋਨੀਪਤ ਸ਼ਾਮਲ ਹਨ।

ਮੀਂਹ ਨਾਲ ਹੋ ਸਕਦੀ ਹੈ ਗੜ੍ਹੇਮਾਰੀ

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ