Weather Update: ਪੰਜਾਬ-ਹਰਿਆਣਾ 'ਚ ਠੰਢ ਦਾ ਰੈੱਡ ਅਲਰਟ, ਟੁੱਟਿਆ 10 ਸਾਲਾਂ ਦਾ ਰਿਕਾਰਡ

ਪੰਜਾਬ 'ਚ ਸਵੇਰੇ ਧੁੰਦ ਛਾਈ ਰਹੇਗੀ। ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 9 ਤੋਂ 11 ਡਿਗਰੀ ਦੇ ਵਿਚਕਾਰ ਜਾਂ ਇਸ ਦੇ ਵਿਚਕਾਰ ਰਹਿ ਸਕਦਾ ਹੈ।

Share:

ਹਾਈਲਾਈਟਸ

  • ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਜਨਵਰੀ 2024 ਦੇ ਦਿਨ ਪਿਛਲੇ 10 ਸਾਲਾਂ ਵਿੱਚ ਸਭ ਤੋਂ ਠੰਡੇ ਰਹੇ ਹਨ

Weather News: ਠੰਢ ਦਾ ਕਹਿਰ ਜਾਰੀ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰੱਖਿਆ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਨੇ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਵੇਰੇ ਧੁੰਦ ਛਾਈ ਰਹੇਗੀ ਅਤੇ ਦਿਨ ਵੇਲੇ ਸੀਤ ਲਹਿਰ ਚੱਲਣ ਦੀ ਸੰਭਾਵਣਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਜਨਵਰੀ 2024 ਦੇ ਦਿਨ ਪਿਛਲੇ 10 ਸਾਲਾਂ ਵਿੱਚ ਸਭ ਤੋਂ ਠੰਡੇ ਰਹੇ ਹਨ।

ਹਰਿਆਣਾ ਦੇ 6 ਜ਼ਿਲ੍ਹਿਆਂ 'ਚ ਰੈੱਡ ਅਲਰਟ

ਹਰਿਆਣਾ ਦੇ 6 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ ਅਤੇ ਪਾਣੀਪਤ ਵਿੱਚ ਰੈੱਡ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਅਤੇ ਪੰਚਕੂਲਾ ਵਿੱਚ ਆਰੇਂਜ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ। 29 ਜਨਵਰੀ ਤੋਂ ਬਾਅਦ ਠੰਡ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ।

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ 'ਚ ਹੋਵੇਗਾ ਮੌਸਮ ਖ਼ਰਾਬ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹੇਗਾ।  ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿੱਚ ਰੈੱਡ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕੇਵਲ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਸਵੇਰੇ ਧੁੰਦ ਛਾਈ ਰਹੇਗੀ। ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 9 ਤੋਂ 11 ਡਿਗਰੀ ਦੇ ਵਿਚਕਾਰ ਜਾਂ ਇਸ ਦੇ ਵਿਚਕਾਰ ਰਹਿ ਸਕਦਾ ਹੈ।

ਬਰਫਬਾਰੀ ਅਤੇ ਮੀਂਹ ਦੀ ਚੇਤਾਵਨੀ

ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਮੰਡੀ ਅਤੇ ਕਾਂਗੜਾ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਅਤੇ ਸਵੇਰ ਵੇਲੇ ਧੁੰਦ ਪੈ ਸਕਦੀ ਹੈ। 27 ਜਨਵਰੀ ਤੱਕ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। 28 ਅਤੇ 29 ਜਨਵਰੀ ਨੂੰ ਚੋਟੀਆਂ ਦੇ ਨਾਲ-ਨਾਲ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਜਦਕਿ 30 ਜਨਵਰੀ ਨੂੰ ਸੂਬੇ ਦੇ ਮੈਦਾਨੀ ਇਲਾਕਿਆਂ 'ਚ ਵੀ ਮੌਸਮ ਖਰਾਬ ਰਹੇਗਾ।

ਇਹ ਵੀ ਪੜ੍ਹੋ