Weather Update: ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ 'ਚ ਧੁੰਦ ਅਤੇ ਸਮੋਗ ਅਲਰਟ ਕੀਤਾ ਜਾਰੀ

ਹਰਿਆਣਾ-ਪੰਜਾਬ ਵਿੱਚ 6 ਫਰਵਰੀ ਤੋਂ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਤੋਂ ਦੋਵਾਂ ਰਾਜਾਂ ਵਿੱਚ ਆਸਮਾਨ ਸਾਫ਼ ਅਤੇ ਧੁੱਪ ਰਹੇਗੀ। ਇਸ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਜਾਵੇਗਾ।

Share:

Weather News: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਅਤੇ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਇਸਦੇ ਨਾਲ ਹੀ ਹਿਮਾਚਲ 'ਚ ਬਰਫਬਾਰੀ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਮੌਸਮ ਵਿਭਾਗ ਨੇ ਹਰਿਆਣਾ ਦੇ 11 ਜ਼ਿਲ੍ਹਿਆਂ ਧੁੰਦ ਨੂੰ ਲੈ ਕੇ ਯੈਲੋ ਅਲਰਟ ਕੀਤਾ ਹੈ। ਇਨ੍ਹਾਂ ਵਿੱਚ ਯਮੁਨਾਨਗਰ, ਕੁਰੂਕਸ਼ੇਤਰ, ਅੰਬਾਲਾ, ਪਾਣੀਪਤ, ਸਿਰਸਾ, ਅੰਬਾਲਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਇਸ ਤੋਂ ਇਲਾਵਾ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਵੀ ਸਮੋਗ ਅਲਰਟ

ਇਸੇ ਤਰ੍ਹਾਂ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਸਮੋਗ ਅਲਰਟ ਹੈ। ਜਿਸ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਵੀ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ