Weather Update: ਮੌਸਮ ਵਿਭਾਗ ਨੇ ਕੀਤਾ ਹਰਿਆਣਾ-ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ ਜਾਰੀ

ਹਰਿਆਣਾ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਧੁੱਪ ਕਾਰਨ ਮਹਿੰਦਰਗੜ੍ਹ ਦਾ ਨਾਰਨੌਲ 24 ਘੰਟਿਆਂ ਦੌਰਾਨ ਸਭ ਤੋਂ ਗਰਮ ਦਰਜ ਕੀਤਾ ਗਿਆ। ਇੱਥੇ ਦਿਨ ਦਾ ਤਾਪਮਾਨ 29 ਡਿਗਰੀ ਤੱਕ ਪਹੁੰਚ ਗਿਆ। ਫਰੀਦਾਬਾਦ ਵਿੱਚ ਦਿਨ ਦਾ ਤਾਪਮਾਨ 27.3 ਡਿਗਰੀ ਅਤੇ ਸਿਰਸਾ ਵਿੱਚ 27.0 ਡਿਗਰੀ ਦਰਜ ਕੀਤਾ ਗਿਆ।

Share:

Weather News: ਉੱਤਰੀ ਭਾਰਤ ਵਿੱਚ ਇੱਕ ਵਾਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸਦਾ ਅਸਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ ਅਤੇ ਮੌਸਮ ਇੱਕ ਵਾਰ ਫਿਰ ਆਪਣਾ ਮਿਜਾਜ ਬਦਲੇਗਾ। ਮੌਸਮ ਵਿਭਾਗ ਨੇ ਹਰਿਆਣਾ ਵਿੱਚ ਭਲਕੇ (19 ਫਰਵਰੀ) ਤੋਂ 2 ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕੁਝ ਇਲਾਕਿਆਂ '50 ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਮੁਕਤਸਰ, ਫਰੀਦਕੋਟ ਅਤੇ ਮੋਗਾ ਸ਼ਾਮਲ ਹਨ। ਇੱਥੇ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।

ਹਿਮਾਚਲ 'ਚ ਫਿਰ ਬਰਫਬਾਰੀ ਲਈ ਆਰੇਂਜ ਅਲਰਟ

ਹਿਮਾਚਲ '2 ਦਿਨਾਂ ਦੀ ਬਾਰਿਸ਼ ਅਤੇ ਬਰਫਬਾਰੀ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸ਼ਿਮਲਾ ਅਤੇ ਮਨਾਲੀ 'ਚ ਇਸ ਸੀਜ਼ਨ ਦੀ ਦੂਜੀ ਬਰਫਬਾਰੀ ਸ਼ੁਰੂ ਹੋਣ ਵਾਲੀ ਹੈ। ਸੋਮਵਾਰ ਤੋਂ ਸੂਬੇ 'ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।

ਇਹ ਵੀ ਪੜ੍ਹੋ