Weather Update: ਅੱਜ ਰਾਤ ਤੋਂ ਬਦਲੇਗਾ ਪੰਜਾਬ 'ਚ ਮੌਸਮ, 7 ਜ਼ਿਲ੍ਹਿਆਂ 'ਚ ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

Weather Update: ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 'ਚ 1.5 ਫੀਸਦੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਨੇੜੇ ਹੈ। ਇਸ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.0 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 26.2, ਲੁਧਿਆਣਾ ਵਿੱਚ 25.6, ਪਠਾਨਕੋਟ ਵਿੱਚ 26.6 ਅਤੇ ਮੁਹਾਲੀ ਵਿੱਚ 25.6 ਡਿਗਰੀ ਦਰਜ ਕੀਤਾ ਗਿਆ ਹੈ।

Share:

Weather Update: ਇੱਕ ਵਾਰ ਫਿਰ ਪੰਜਾਬ ਵਿੱਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਲਈ 11 ਮਾਰਚ ਅਤੇ ਪੂਰੇ ਸੂਬੇ ਲਈ 13 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਹਾਲਾਂਕਿ, ਅੱਜ ਦਿਨ ਲਈ ਮੌਸਮ ਦੀ ਕੋਈ ਚੇਤਾਵਨੀ ਨਹੀਂ ਹੈ। ਉਮੀਦ ਹੈ ਕਿ ਦਿਨ ਵੇਲੇ ਮੌਸਮ ਚੰਗਾ ਰਹੇਗਾ। ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ।

ਇਨ੍ਹਾਂ  ਜ਼ਿਲ੍ਹਿਆਂ ਵਿੱਚ ਅਲਰਟ

ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ 11 ਮਾਰਚ ਨੂੰ ਅਤੇ 13 ਮਾਰਚ ਨੂੰ 23 ਜ਼ਿਲ੍ਹਿਆਂ ਨੂੰ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਅਤੇ ਮੋਗਾ ਵਿੱਚ ਤੇਜ਼ ਹਵਾਵਾਂ ਦੀ ਕੋਈ ਚੇਤਾਵਨੀ ਨਹੀਂ ਹੈ। ਮੌਸਮ ਵਿੱਚ ਆਏ ਅਜਿਹੇ ਬਦਲਾਅ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ