Weather Update: ਫਿਰ ਮੌਸਮ ਹੋਵੇਗਾ ਖਰਾਬ, ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

Weather Update: ਆਈਐਮਡੀ ਮੁਤਾਬਕ 13 ਮਾਰਚ ਤੱਕ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਜਦੋਂਕਿ ਅਗਲੀ ਪੱਛਮੀ ਗੜਬੜੀ ਦਾ ਅਸਰ ਪੈ ਸਕਦਾ ਹੈ। ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 24 ਡਿਗਰੀ ਤੱਕ ਰਹਿ ਸਕਦਾ ਹੈ।

Share:

Weather News: ਪੰਜਾਬ ਵਿੱਚ ਐਤਵਾਰ ਦੁਪਹਿਰ ਨੂੰ ਕਈ ਜ਼ਿਲ੍ਹਿਆਂ ਵਿੱਚ ਧੁੱਪ ਦੇ ਦਰਮਿਆਨ ਬੱਦਲ ਛਾਏ ਰਹੇ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 13 ਮਾਰਚ ਤੱਕ ਮੌਸਮ ਸਾਫ਼ ਰਹੇਗਾ। 14 ਮਾਰਚ ਨੂੰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇ ਵੀ ਪੈ ਸਕਦੇ ਹਨ। ਐਤਵਾਰ ਨੂੰ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਫਰੀਦਕੋਟ, ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 26.3 ਤੋਂ 26.8 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 24 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ