Weather Update: ਧੁੰਦ ਕਾਰਨ Visibility ਜੀਰੋ ਤੋਂ 10 ਦੇ ਵਿਚਕਾਰ, ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈਣ ਦੀ ਸੰਭਾਵਨਾ

Chandigarh ਸਮੇਤ ਦੋਵਾਂ ਰਾਜਾਂ ਵਿੱਚ 30 ਜਨਵਰੀ ਤੋਂ 1 ਫਰਵਰੀ ਅਤੇ 3-4 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਤਾਪਮਾਨ 1 ਤੋਂ 2 ਡਿਗਰੀ ਤੱਕ ਵੱਧਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਸੰਘਣੀ ਧੁੰਦ ਦੇ ਕਾਰਨ ਹਰਿਆਣਾ ਦੇ ਪਾਣੀਪਤ ਅਤੇ ਪੰਜਾਬ ਦੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ 10 ਮੀਟਰ ਤੱਕ ਰਹੀ

Weather News: ਪੰਜਾਬ ਅਤੇ ਹਰਿਆਣਾ ਨੂੰ ਮੰਗਲਵਾਰ ਸਵੇਰੇ ਵੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਰੱਖਿਆ। ਸੰਘਣੀ ਧੁੰਦ ਦੇ ਕਾਰਨ ਹਰਿਆਣਾ ਦੇ ਪਾਣੀਪਤ ਅਤੇ ਪੰਜਾਬ ਦੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ 10 ਮੀਟਰ ਤੱਕ ਰਹੀ। ਉੱਥੇ ਹੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਤੋਂ Western Disturbance ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab ਦੇ ਇੰਨ੍ਹਾ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਖਰੜ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ। ਉੱਥੇ ਹੀ ਚੰਡੀਗੜ੍ਹ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

Himachal ਵਿੱਚ ਭਾਰੀ ਬਰਫਬਾਰੀ

ਹਿਮਾਚਲ ਦੇ ਲਾਹੌਲ-ਸਪੀਤੀ, ਕਿਨੌਰ, ਚੰਬਾ, ਕੁੱਲੂ, ਸ਼ਿਮਲਾ ਵਿੱਚ 30 ਜਨਵਰੀ ਤੋਂ 3 ਫਰਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੰਡੀ, ਸਿਰਮੌਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲਗਾਤਾਰ ਵੈਸਟਰਨ ਡਿਸਟਰਬੈਂਸ ਦੇ ਕਾਰਨ ਪਹਾੜੀ ਰਾਜ ਵਿੱਚ ਜਨਵਰੀ ਦੇ ਅਖੀਰ ਅਤੇ ਫਰਵਰੀ ਦੇ ਸ਼ੁਰੂ ਵਿੱਚ ਦੋ ਤੋਂ ਤਿੰਨ ਦਿਨ ਬਰਫਬਾਰੀ ਅਤੇ ਬਾਰਿਸ਼ ਹੋਵੇਗੀ।

 

ਇਹ ਵੀ ਪੜ੍ਹੋ