Weather Update: ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟੀ,ਪੰਜਾਬ-ਹਰਿਆਣਾ ‘ਚ ਆਰੇਂਜ ਅਲਰਟ

ਆਉਣ ਵਾਲੇ 10 ਦਿਨਾਂ 'ਚ ਹਿਮਾਚਲ 'ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਨਾ ਸਿਰਫ਼ ਹਿਮਾਚਲ ਵਿੱਚ ਸਗੋਂ ਪੰਜਾਬ ਅਤੇ ਹਰਿਆਣਾ ਵਿੱਚ ਵੀ ਰਾਹਤ ਮਿਲੇਗੀ।

Share:

Weather News: ਪੰਜਾਬ ‘ਚ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਦੇ ਕਾਰਨ ਵਿਜੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਹਰਿਆਣੇ ਵਿੱਚ ਧੁੱਪ ਲੱਗੀ। ਚੰਡੀਗੜ੍ਹ ਵਿੱਚ ਸਥਿਤੀ ਆਮ ਵਾਂਗ ਹੈ। ਸ਼ੁੱਕਰਵਾਰ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ 'ਚ ਮੌਸਮ 'ਚ ਬਦਲਾਅ ਹੋਵੇਗਾ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਪਰ ਦਿਨ ਸਾਫ਼ ਰਹਿਣਗੇ। ਪੰਜਾਬ-ਹਰਿਆਣਾ ਦੇ ਸਮਤਲ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ ਜਿਸ ਨਾਲ ਸੁੱਕੀ ਠੰਡ ਤੋਂ ਰਾਹਤ ਮਿਲੇਗੀ।

ਇੰਨ੍ਹਾਂ ਜਿਲ੍ਹਿਆਂ ‘ਚ ਆਰੇਂਜ ਅਲਰਟ

ਮੌਸਮ ਵਿਭਾਗ ਅਨੁਸਾਰ ਧੁੰਦ ਅਤੇ ਠੰਢ ਦੇ ਦਿਨ ਨੂੰ ਲੈ ਕੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਆਰੇਂਜ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮੇਵਾਤ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ ਅਤੇ ਜੀਂਦ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਬਹੁਤ ਜ਼ਿਆਦਾ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

ਇਹ ਵੀ ਪੜ੍ਹੋ