Weather Update: ਧੁੰਦ ਕਾਰਨ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ 'ਚ ਵਿਜੀਬਿਲਟੀ ਘਟੀ, 31 ਜਨਵਰੀ ਤੋਂ ਮੌਸਮ ਬਦਲੇਗਾ ਆਪਣਾ ਮਿਜਾਜ਼

ਹਰਿਆਣਾ ਦੇ 7 ਜ਼ਿਲ੍ਹਿਆਂ ਯਮੁਨਾਨਗਰ, ਅੰਬਾਲਾ, ਕੈਥਲ, ਕੁਰੂਕਸ਼ੇਤਰ, ਕਰਨਾਲ, ਪਾਣੀਪਤ ਅਤੇ ਸੋਨੀਪਤ 'ਚ ਮੌਸਮ ਵਿਭਾਗ ਦੇ ਵੱਲੋਂ ਸਮੋਗ ਅਲਰਟ ਕੀਤਾ ਗਿਆ ਹੈ। ਦਿਨ ਵੇਲੇ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਹਿਮਾਚਲ 'ਚ ਚੰਬਾ ਦੇ ਸਚਿਪਾਸ 'ਚ ਤਾਜ਼ਾ ਬਰਫਬਾਰੀ ਦੇ ਕਾਰਨ ਸੋਕੇ ਦੀ ਮਾਰ ਝੱਲ ਰਹੇ ਹਿਮਾਚਲ ਨੂੰ ਕੁਝ ਰਾਹਤ ਮਿਲੀ ਹੈ

Weather News: ਧੁੰਦ ਦੇ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ। ਜਿਸ ਕਾਰਨ ਵਾਹਨਾਂ ਦੀ ਰਫਤਾਰ ਮੱਠੀ ਪੈ ਗਈ ਅਤੇ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ 4 ਦਿਨਾਂ 'ਚ ਮੌਸਮ ਅਜਿਹਾ ਹੀ ਰਹੇਗਾ। ਇਸ ਤੋਂ ਬਾਅਦ 1 ਫਰਵਰੀ ਤੋਂ ਤਿੰਨਾਂ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਇੰਨ੍ਹਾ ਜਿਲ੍ਹਿਆਂ ਦਾ ਮੌਸਮ ਖਰਾਬ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ  ਬਣੇ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ। ਹੋਰ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਦਿੱਤਾ ਗਿਆ ਹੈ।

ਹਿਮਾਚਲ ਵਿੱਚ ਬਰਫਬਾਰੀ

ਹਿਮਾਚਲ 'ਚ ਚੰਬਾ ਦੇ ਸਚਿਪਾਸ 'ਚ ਤਾਜ਼ਾ ਬਰਫਬਾਰੀ ਦੇ ਕਾਰਨ ਸੋਕੇ ਦੀ ਮਾਰ ਝੱਲ ਰਹੇ ਹਿਮਾਚਲ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ 31 ਜਨਵਰੀ ਤੱਕ ਅਜਿਹਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ 'ਚ ਛਾਏ ਰਹਿਣਗੇ ਬੱਦਲ

30 ਜਨਵਰੀ ਨੂੰ ਪੰਜਾਬ-ਹਰਿਆਣਾ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। 31 ਜਨਵਰੀ ਤੋਂ ਦੋਵਾਂ ਰਾਜਾਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 1 ਫਰਵਰੀ ਅਤੇ ਉਸ ਤੋਂ ਬਾਅਦ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ ਪਰ ਇਸ ਨਾਲ ਕੜਾਕੇ ਦੀ ਠੰਢ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ