Weather Update: ਫਿਰ ਤੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ, ਪੰਜਾਬ 'ਚ ਅੱਜ ਬਾਰਿਸ਼ ਲਈ ਆਰੇਂਜ ਅਲਰਟ

ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਤੇ ਚੱਲਣ ਦੇ ਕਾਰਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ,ਮਲਬਾ ਹਵਾ ਵਿੱਚ ਉੱਡਣ ਅਤੇ ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਾਉਣ ਆਦਿ ਦੀ ਭਵਿੱਖਬਾਣੀ ਕੀਤੀ ਹੈ।

Share:

Weather News: ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਤੋਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਅਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਇਸ ਦਾ ਅਸਰ ਪੰਜਾਬ ਵਿੱਚ ਅਗਲੀ 1 ਅਤੇ 2 ਮਾਰਚ ਨੂੰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਵੀ ਹੋ ਸਕਦੀ ਹੈ।

ਤੇਜ਼ ਹਵਾਵਾਂ ਨਾਲ ਹੋਵੇਗੀ ਗੜੇਮਾਰੀ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸਥਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰੇ ਪੰਜਾਬ ਲਈ ਯੈਲੋ ਅਲਰਟ ਰਹੇਗਾ।

ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ

ਮੌਸਮ ਵਿਭਾਗ ਨੇ ਇਸ ਦੌਰਾਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਮਲਬਾ ਹਵਾ ਵਿੱਚ ਉੱਡਣ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਾਉਣ ਆਦਿ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸੜਕਾਂ 'ਤੇ ਤਿਲਕਣ ਵੀ ਹੋ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ