Weather Update: ਹਰਿਆਣਾ ਅਤੇ ਪੰਜਾਬ 'ਚ ਮੀਂਹ ਦਾ ਯੈਲੋ ਅਲਰਟ,ਹਿਮਾਚਲ 'ਚ ਬਰਫ਼ਬਾਰੀ

ਇੱਕ ਪਾਸੇ ਜਿੱਥੇ ਉੱਚੇ ਪਹਾੜੀ ਖੇਤਰਾਂ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਉੱਥੇ ਦੂਜੇ ਪਾਸੇ ਸਮਤਲ ਅਤੇ ਨੀਵੇਂ ਇਲਾਕਿਆਂ ਵਿੱਚ ਬਾਰਿਸ਼ ਹੋਵੇਗੀ।

Share:

ਹਾਈਲਾਈਟਸ

  • ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦਕਿ ਹਿਮਾਚਲ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ

Weather News: ਪੰਜਾਬ ਅਤੇ ਹਰਿਆਣਾ ਵਿੱਚ ਕੁਝ ਦਿਨ ਪਹਿਲਾਂ ਹੋਈ ਬਾਰਿਸ਼ ਕਾਰਨ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਇਸਦੇ ਨਾਲ ਹੀ ਲੋਕਾਂ ਨ  ਸੁੱਕੀ ਠੰਢ ਤੋਂ ਵੀ ਰਾਹਤ ਮਿਲੀ ਹੈ। ਉੱਥੇ ਹੀ ਦੂਜੀ ਪੱਛਮੀ ਗੜਬੜ ਅੱਜ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦਕਿ ਹਿਮਾਚਲ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।

ਹਰਿਆਣਾ ਵਿੱਚ ਮੌਸਮ

ਮੌਸਮ ਵਿਭਾਗ ਨੇ ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਹਰਿਆਣਾ ਵਿੱਚ 4 ਜਨਵਰੀ ਨੂੰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ 'ਚ ਅੱਜ ਕਿਸੇ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ ਪਰ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।

4 ਜਵਨਰੀ ਨੂੰ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ

ਹਰਿਆਣਾ ਦੀ ਤਰ੍ਹਾਂ ਹੀ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਵੀ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਿਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਘੱਟ ਹੈ। 4 ਫਰਵਰੀ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਬਰਫ ਦੀ ਚਾਦਰ ਨਾਲ ਢੱਕੇ ਹਿਮਾਚਲ ਦੇ ਪਹਾੜ

ਲੰਬੇ ਇੰਤਜ਼ਾਰ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਪਹਾੜ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕੇ ਹੋਏ ਹਨ। ਰਾਜ ਦੇ ਕਈ ਉੱਚਾਈ ਵਾਲੇ ਇਲਾਕਿਆਂ ਵਿੱਚ 14 ਸੈਂਟੀਮੀਟਰ ਤੋਂ 42 ਸੈਂਟੀਮੀਟਰ ਤੱਕ ਬਰਫ਼ਬਾਰੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਸਾਫ ਰਿਹਾ ਪਰ ਮੌਸਮ ਵਿਗਿਆਨ ਕੇਂਦਰ ਮੁਤਾਬਕ 3 ਫਰਵਰੀ ਦੀ ਰਾਤ ਤੋਂ ਸੂਬੇ 'ਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਜਾਵੇਗੀ। ਜਿਸ ਤੋਂ ਬਾਅਦ 4 ਫਰਵਰੀ ਤੋਂ 7 ਫਰਵਰੀ ਤੱਕ ਮੀਂਹ ਅਤੇ ਬਰਫਬਾਰੀ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ