Weather Update: ਤਾਪਮਾਨ 'ਚ ਆਈ ਗਿਰਾਵਟ ਕਾਰਨ ਵਧੀ ਠੰਡ, ਕਿਵੇਂ ਦਾ ਰਹੇਗਾ ਅੱਜ ਮੌਸਮ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਠੰਢ ਵਿੱਚ ਅਚਾਨਕ ਵਾਧਾ ਹੋ ਗਿਆ ਹੈ। ਤੇਜ਼ ਹਵਾਵਾਂ ਵੀ ਚੱਲੀਆਂ ਜਿਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ।

Share:

ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਚਾਨਕ ਠੰਢ ਵਧ ਗਈ ਹੈ। ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਧੁੱਪ ਵਾਲਾ ਦਿਨ ਰਹੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 24 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਦਰਜ ਕੀਤਾ ਜਾਵੇਗਾ। ਬੀਤੇ ਸ਼ਨੀਵਾਰ ਨੂੰ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੀ ਸੀ।

 

30 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 15 ਡਿਗਰੀ ਦਰਜ ਕੀਤਾ

ਦੱਸਣਯੋਗ ਹੈ ਕਿ ਚਾਰ ਸਾਲ ਬਾਅਦ ਇਸ ਵਾਰ ਨਵੰਬਰ ਵਿੱਚ 28.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ, ਜਦੋਂ ਕਿ 2019 ਵਿੱਚ 35.2 ਮਿਲੀਮੀਟਰ ਬਾਰਿਸ਼ ਹੋਈ ਸੀ। 30 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਸੀ, ਜਦਕਿ ਇਸ ਤੋਂ ਪਹਿਲਾਂ 1978 ਵਿਚ ਵੀ ਇਸ ਦਿਨ ਤਾਪਮਾਨ 15 ਡਿਗਰੀ ਸੀ। ਵੀਰਵਾਰ ਨੂੰ ਦਿਨ ਅਤੇ ਰਾਤ ਦੇ ਤਾਪਮਾਨ 'ਚ ਸਿਰਫ 3.6 ਡਿਗਰੀ ਸੈਲਸੀਅਸ ਦਾ ਫਰਕ ਸੀ।

ਇਹ ਵੀ ਪੜ੍ਹੋ