Weather Update: ਸੰਘਣੀ ਧੁੰਦ ਕਾਰਨ ਪੰਜਾਬ ਚ ਵਿਜੀਬਿਲਟੀ ਜੀਰੋ,20 ਜਨਵਰੀ ਤੋਂ ਰਾਹਤ ਮਿਲਣ ਦੀ ਸੰਭਾਵਨਾ

ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਚੰਡੀਗੜ੍ਹ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਪਰ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

Share:

ਹਾਈਲਾਈਟਸ

  • ਹਿਮਾਚਲ ਵਿੱਚ 20 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ

ਕੜਾਕੇ ਦੀ ਠੰਢ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਸੰਘਣੀ ਧੁੰਦ ਦੇ ਕਾਰਨ ਪੰਜਾਬ ਦੀਆਂ ਸੜਕਾਂ ਦੇ ਵਿਜੀਬਿਲਟੀ ਜੀਰੋ ਹੈ। ਹਰਿਆਣਾ ਅਤੇ ਚੰਡੀਗੜ੍ਹ ਵੀ ਪੂਰੀ ਤਰ੍ਹਾਂ ਧੁੰਦ ਦੀ ਚਾਦਰ ਵਿੱਤ ਲਿਪਟੇ ਹੋਅ ਹਨ। ਇੱਥੇ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ।ਪ ਉੱਥੇ ਹੀ ਮੌਸਮ ਵਿਭਾਗ ਅਮਨੁਸਾਰ 20 ਜਨਵਰੀ ਤੋਂ ਧੁੰਦ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਹਰਿਆਣਾ ਦੇ 16 ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਦਾ ਮੌਸਮ ਖਰਾਬ

ਹਰਿਆਣਾ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ 'ਚ ਸੰਘਣੀ ਧੁੰਦ-ਸ਼ੀਤ ਦਿਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਅਤੇ ਪੰਚਕੂਲਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇੱਥੇ ਸਵੇਰੇ ਧੁੰਦ ਛਾਈ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਹੈ।

20 ਸਾਲਾਂ ਦਾ ਟੁੱਟਿਆ ਰਿਕਾਰਡ

ਹਿਮਾਚਲ ਵਿੱਚ 20 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਤਾਪਮਾਨ ਆਮ ਨਾਲੋਂ ਵੱਧ ਰਹਿੰਦਾ ਹੈ, ਜੋ ਚਿੰਤਾ ਦਾ ਕਾਰਨ ਹੈ। ਉਪਰਲੇ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਸਵੇਰ ਅਤੇ ਸ਼ਾਮ ਦੀ ਠੰਢ ਵਧ ਗਈ ਹੈ। ਰਾਤ ਨੂੰ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟ ਮੀਂਹ ਅਤੇ ਬਰਫਬਾਰੀ ਕਾਰਨ ਨਦੀਆਂ ਵਿੱਚ ਪਾਣੀ ਦਾ ਵਹਾਅ ਘੱਟ ਗਿਆ ਹੈ। ਜਿਸ ਕਾਰਨ ਆਉਣ ਵਾਲੀਆਂ ਗਰਮੀਆਂ ਵਿੱਚ ਵੀ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।

ਇਹ ਵੀ ਪੜ੍ਹੋ