Weather: ਸੰਘਣੀ ਧੁੰਦ ਕਾਰਨ ਘੱਟੀ ਵਿਜ਼ੀਬਿਲਟੀ, 12 ਦਿਸੰਬਰ ਤੋਂ ਫਿਰ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵੱਧਣ ਦੇ ਆਸਾਰ ਹਨ। ਨਾਲ ਹੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 12 ਦਿਸੰਬਰ ਤੋਂ ਮੌਸਮ ਫਿਰ ਤੋਂ ਬਦਲੇਗਾ। ਇਸ ਦੌਰਾਨ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਨਾਲ ਠੰਡ ਹੋਰ ਵੀ ਵਧੇਗੀ। 

Share:

ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ। ਇਸ ਕਾਰਣ ਵਾਹਨ ਚਾਲਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵੱਧਣ ਦੇ ਆਸਾਰ ਹਨ। ਨਾਲ ਹੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 12 ਦਿਸੰਬਰ ਤੋਂ ਮੌਸਮ ਫਿਰ ਤੋਂ ਬਦਲੇਗਾ। ਇਸ ਦੌਰਾਨ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਨਾਲ ਠੰਡ ਹੋਰ ਵੀ ਵਧੇਗੀ। ਧੁੰਦ ਕਾਰਨ ਸੂਬੇ ਦੇ ਲੋਕ ਪਹਿਲੇ ਹੀ ਠੰਡ ਤੋਂ ਕੰਬ ਰਹੇ ਹਨ। ਦਸ ਦੇਈਏ ਕਿ ਦਸੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਠੰਡ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 24 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਰਹੇਗਾ।

ਸ਼ਹਿਰਾਂ ਦੇ ਅੰਦਰੂਨੀ ਹਿੱਸਿਆਂ ਵਿੱਚ ਸਾਫ਼ ਰਿਹਾ ਮੌਸਮ 

ਜੇਕਰ ਗੱਲ ਕਰੀਏ ਪੰਜਾਬ ਦੇ ਸ਼ਹਿਰਾਂ ਦੇ ਅੰਦਰੂਨੀ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 24 ਘੰਟਿਆਂ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਜਦਕਿ ਘੱਟੋ-ਘੱਟ ਤਾਪਮਾਨ 'ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਇਸ ਨਾਲ ਬਾਹਰੀ ਇਲਾਕਿਆਂ ਅਤੇ ਹਾਈਵੇਅ 'ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਵੇਗੀ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ