ਗੁਰਪਤਵੰਤ ਪੰਨੂ ਦਾ ਸਿਰ ਵੱਢ ਕੇ ਲਿਆਉਣ ਵਾਲੇ ਨੂੰ ਮਿਲੇਗਾ 2 ਕਰੋੜ ਰੁਪਏ ਦਾ ਇਨਾਮ, ਜਾਣੋ ਕਿਸਨੇ ਕੀਤਾ ਐਲਾਨ

ਜਿਸ ਕਾਰਨ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਅਪਮਾਨ ਕੀਤਾ ਗਿਆ ਹੈ। ਜਿਸਦੇ ਤਹਿਤ ਜਗਰਾਉਂ ਅੰਦਰ ਰੋਹ ਭਰਪੂਰ ਧਰਨਾ ਦਿੱਤਾ ਗਿਆ।

Courtesy: ਜਗਰਾਉਂ ਵਿਖੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ

Share:

ਜਗਰਾਉਂ ਵਿਖੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਯੋਗ ਅਗਵਾਈ ਵਿੱਚ ਸਫਾਈ ਯੂਨੀਅਨ ਨਗਰ ਕੌਂਸਲ ਜਗਰਾਉਂ ਤੇ ਸਮੁੱਚੇ ਬਾਬਾ ਸਾਹਿਬ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਖ਼ਾਲਿਸਤਾਨੀ ਕੱਟੜਪੰਥੀ ਗੁਰਪਤਵੰਤ ਪੰਨੂ ਖਿਲਾਫ ਜੋਰਦਾਰ ਸੰਘਰਸ਼ ਕੀਤਾ ਗਿਆ। ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਵਾਲੇ ਖ਼ਾਲਸਤਾਨੀ ਨਾਅਰੇ ਲਿਖ਼ਣ ਤੇ ਪੂਰੇ ਦੇਸ਼ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਿਸ ਕਾਰਨ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦਾ ਅਪਮਾਨ ਕੀਤਾ ਗਿਆ ਹੈ। ਜਿਸਦੇ ਤਹਿਤ ਜਗਰਾਉਂ ਅੰਦਰ ਰੋਹ ਭਰਪੂਰ ਧਰਨਾ ਦਿੱਤਾ ਗਿਆ।

ਕੋਈ ਮੰਗ ਪੱਤਰ ਲੈਣ ਨਹੀਂ ਆਇਆ ਤਾਂ ਲਾਇਆ ਜਾਮ 

ਇਸ ਸਮੇਂ ਸੈਂਟਰਲ ਵਾਲਮੀਕਿ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਜੇਕਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਗੁਰਪਤਵੰਤ ਪੰਨੂ ਦਾ ਸਿਰ ਵੱਢ ਕੇ ਲਿਆਉਣ ਵਾਲੇ ਨੂੰ 2 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਲੈਣ ਲਈ ਨਾ ਪਹੁੰਚਣ ਤੇ ਝਾਂਸੀ ਰਾਣੀ ਚੌਂਕ ਜ਼ਾਮ ਕਰ ਦਿੱਤਾ ਗਿਆ। ਸ਼ਹਿਰ ਅੰਦਰ ਜਗਰਾਉਂ ਪੁਲ ਨੂੰ ਜ਼ਾਮ ਕਰਨ ਦੀ ਧਮਕੀ ਦਿੱਤੇ ਜਾਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਉਪ ਪੁਲਿਸ ਕਪਤਾਨ ਜਸਯੋਤ ਸਿੰਘ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ  ਕਿਰਨਦੀਪ ਕੌਰ ਮੰਗ ਪੱਤਰ ਲੈਣ ਲਈ ਪਹੁੰਚੇ ਅਤੇ ਸਮੂਹ ਸਮਾਜ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਮੰਗ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਬੇਨਤੀ ਕੀਤੀ ਗਈ। ਇਸ ਸਮੇਂ ਕੁਲਵੰਤ ਸਿੰਘ ਸਹੋਤਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਹਮੇਸ਼ਾ ਭਾਰਤੀ ਸੰਵੀਧਾਨ ਰਾਹੀਂ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕੀਤੀ ਹੈ। ਪ੍ਰੰਤੂ ਕੁੱਝ ਕੱਟੜਪੰਥੀ ਲੋਕ ਆਪਣੀਆਂ ਰੋਟੀਆਂ ਸੇਕਣ ਲਈ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੇ ਯਤਨ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਭਾਰਤ ਲਿਆ ਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ