ਆਖਿਰ ਕਿਉਂ ਹਟਾਈ ਗਣਤੰਤਰ ਦਿਵਸ ਪਰੇਡ ਵਿੱਚੋ ਪੰਜਾਬ ਦੀ ਝਾਂਕੀ, ਜਾਣੋ ਕਾਰਨ

ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕਰਨ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਪਰ ਹੁਣ ਇਸ ਮਾਮਲੇ ਵਿੱਚ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਬਿਆਨ ਜਾਰੀ ਕਰਕੇ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਹਟਾਉਣ ਨੂੰ ਲੈ ਕੇ ਸਫਾਈ ਦਿੱਤੀ ਗਈ ਹੈ।

Share:

Republic Day Parade:  ਦੇਸ਼ ਵਿੱਚ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਦੀ ਪਰੰਪਰਾ ਸ਼ੁਰੂ ਤੋਂ ਹੀ ਚੱਲੀ ਆ ਰਹੀ ਹੈ। ਗਣਤੰਤਰ ਦਿਵਸ-2024 ਪਰੇਡ ਵਿੱਚ ਪੰਜਾਬ ਦੀ ਝਾਂਕੀ ਸ਼ਾਮਲ ਨਹੀਂ ਕਰਨ ਨੂੰ ਲੈ ਕੇ ਸਿਆਸਤ ਹੋ ਰਹੀ ਹੈ। ਇਸ ਵਿੱਚ 15 ਤੋਂ 16 ਰਾਜਾਂ ਅਤੇ 4 ਤੋਂ 5 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਝਾਕੀਆਂ ਦਿਖਾਈਆਂ ਗਈਆਂ ਹਨ। ਇਸ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾ ਚੁੱਕੀ ਹੈ। ਇਹ ਬੜੀ ਮੰਦਭਾਗੀ ਘਟਨਾ ਹੈ। ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਂਕੀ ਨੂੰ ਸ਼ਾਮਲ ਨਹੀਂ ਕਰਨ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਪਰ ਹੁਣ ਇਸ ਮਾਮਲੇ ਵਿੱਚ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਬਿਆਨ ਜਾਰੀ ਕਰਕੇ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਹਟਾਉਣ ਨੂੰ ਲੈ ਕੇ ਸਫਾਈ ਦਿੱਤੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਂਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਕਿ ਇਸ ਵਾਰ ਦੋਵਾਂ ਦੀ ਝਾਂਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਦੇਸ਼ ਦੇ 30 ਰਾਜਾਂ 'ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਂਕੀ ਨੂੰ ਸ਼ਾਮਲ ਕਰਨ ਲਈ ਪ੍ਰਸਤਾਵ ਭੇਜੇ ਹਨ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਂਕੀ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

ਕਮੇਟੀ ਦੇ ਮੁਤਾਬਿਕ ਥੀਮ ਅਨੁਸਾਰ ਨਹੀਂ ਪਾਈ ਗਈ ਪੰਜਾਬ ਦੀ ਝਾਂਕੀ

ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਦੇ ਪਹਿਲੇ 3 ਦੌਰ ਵਿੱਚ ਪੰਜਾਬ ਦੀ ਝਾਂਕੀ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਗਿਆ ਸੀ। ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਂਕੀ 'ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਿਚ ਕਿਹਾ ਗਿਆ ਕਿ ਝਾਂਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ, ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ। ਇਸ ਦੇ ਨਾਲ ਹੀ ਮਾਹਿਰਾਂ ਦੀ ਕਮੇਟੀ ਦੀ ਬੈਠਕ ਦੇ ਪਹਿਲੇ ਦੋ ਦੌਰ 'ਚ ਪੱਛਮੀ ਬੰਗਾਲ ਦੀ ਝਾਕੀ ਦੇ ਪ੍ਰਸਤਾਵ 'ਤੇ ਵਿਚਾਰ ਕੀਤਾ ਗਿਆ। ਦੂਜੇ ਦੌਰ ਦੀ ਬੈਠਕ ਤੋਂ ਬਾਅਦ ਪੱਛਮੀ ਬੰਗਾਲ ਦੀ ਝਾਂਕੀ 'ਤੇ ਵਿਚਾਰ ਨਹੀਂ ਕੀਤਾ ਗਿਆ। ਇਸ ਵਾਰ ਝਾਂਕੀ ਥੀਮ ਅਨੁਸਾਰ ਨਹੀਂ ਪਾਈ ਗਈ।

ਝਾਂਕੀਆਂ ਚੁਨਣ ਨੂੰ ਲੈ ਕੇ ਬਣਾਈ ਕਮੇਟੀ ਵਿੱਚ ਸਰਕਾਰ ਦਾ ਕੋਈ ਦਖ਼ਲ ਨਹੀਂ: ਸ਼ੇਖਾਵਤ

ਉਥੇ ਹੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ 'ਤੇ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਦੇ ਲਾਏ ਦੋਸ਼ਾਂ ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਤਕਨੀਕੀ ਤੌਰ 'ਤੇ ਪੇਸ਼ਕਾਰੀ ਲਈ ਆਉਣ ਵਾਲੀਆਂ ਸਾਰੀਆਂ ਝਾਕੀਆਂ ਨੂੰ ਚੁਣਨ ਦਾ ਤਰੀਕਾ ਹੁੰਦਾ ਹੈ। 10 ਵਿਅਕਤੀਆਂ ਦੀ ਕਮੇਟੀ ਬਣਾਈ ਗਈ ਹੈ। ਇਨ੍ਹਾਂ ਵਿੱਚ ਸੰਗੀਤਕਾਰ ਜਾਂ ਕਲਾ ਨਾਲ ਸਬੰਧਤ ਲੋਕ ਸ਼ਾਮਲ ਹਨ ਅਤੇ ਇਨ੍ਹਾਂ ਤੋਂ ਇਲਾਵਾ ਕੁਝ ਸਰਕਾਰੀ ਅਧਿਕਾਰੀ ਵੀ ਹਨ। ਉਹ ਦੇਖਦੇ ਹਨ ਕਿ ਕਿਸ ਤਰ੍ਹਾਂ ਦੀ ਝਾਂਕੀ ਕਿਸ ਰਾਜ ਤੋਂ ਆਈ ਹੈ। ਉਨ੍ਹਾਂ ਨੂੰ ਦੇਖ ਕੇ ਹੀ ਕਮੇਟੀ ਮੈਂਬਰ ਚੁਣਦੇ ਹਨ। ਇਸ ਕਮੇਟੀ ਵਿੱਚ ਸਰਕਾਰ ਦਾ ਕੋਈ ਸਿੱਧਾ ਜਾਂ ਅਸਿੱਧਾ ਦਖ਼ਲ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸੱਤ ਵਾਰ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਰਕੇ ਇਸ 'ਤੇ ਰਾਜਨੀਤੀ ਕਰਨਾ ਮੰਦਭਾਗਾ ਹੈ। ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ੇਖਾਵਤ ਨੇ ਕਿਹਾ ਕਿ ਰਾਜਨੀਤੀ ਵਿੱਚ ਹਮੇਸ਼ਾ ਹਰ ਤਰ੍ਹਾਂ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ। ਅੱਜ ਤੱਕ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਇਆ ਅਤੇ ਨਾ ਹੀ ਇਸ ਸਬੰਧੀ ਕੋਈ ਗੱਲਬਾਤ ਹੋਈ ਹੈ।  

ਇਹ ਵੀ ਪੜ੍ਹੋ