ਪਤਨੀ ਹੋਈ ਆਸ਼ਿਕ ਨਾਲ ਫਰਾਰ,ਪਤੀ ਨੇ ਲਾਇਆ ਮੌਤ ਨੂੰ ਗਲੇ

ਮ੍ਰਿਤਕ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੋਵੇਂ ਮੁਲਜ਼ਮ ਫਰਾਰ ਹਨ। ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ।

Share:

ਹਾਈਲਾਈਟਸ

  • ਮ੍ਰਿਤਕ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਮ੍ਰਿਤਕ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੋਵੇਂ ਮੁਲਜ਼ਮ ਫਰਾਰ ਹਨ। ਫਿਲਹਾਲ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਮ੍ਰਿਤਕ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਕੋਈ ਬੱਚੇ ਨਹੀਂ ਹਨ।

 

ਛੋਟੇ ਭਰਾ ਨੇ ਦੇਖੀ ਪੱਖੇ ਨਾਲ ਝੂਲਦੀ ਲਾਸ਼

ਜਾਣਕਾਰੀ ਅਨੁਸਾਰ ਭਾਮੀਆਂ ਕਲਾਂ ਵਿੱਚ ਬੀਤੀ ਰਾਤ ਇੱਕ ਡਰਾਈਵਰ ਨੇ ਪੱਖੇ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ। ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕ ਦਾ ਛੋਟਾ ਭਰਾ ਦੇਰ ਰਾਤ ਉਸ ਨੂੰ ਬੁਲਾਉਣ ਲਈ ਕਮਰੇ ਵਿਚ ਗਿਆ। ਜਿਸ ਨੇ ਵੱਡੇ ਭਰਾ ਕਰਨ ਕੈਂਥ ਦੀ ਲਾਸ਼ ਪੱਖੇ ਨਾਲ ਝੂਲਦੀ ਦੇਖੀ। ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲਾਸ਼ ਲਟਕਦੀ ਦੇਖ ਕੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

 

ਲਾਸ਼ ਕੋਲੋ ਮਿਲਿਆ ਸੁਸਾਈਡ ਨੋਟ

ਲਾਸ਼ ਨੂੰ ਹੇਠਾਂ ਉਤਾਰ ਕੇ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਦੇਰ ਰਾਤ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਸੁਸਾਈਡ ਨੋਟ 'ਚ ਕਰਨ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਸੰਦੀਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਖੁਦਕੁਸ਼ੀ ਨੋਟ ਨੂੰ ਜਾਂਚ ਲਈ ਫੋਰੈਂਸਿਕ ਲੈਬ ਨੂੰ ਭੇਜਿਆ ਜਾਵੇਗਾ।

 

ਪਤਨੀ ਉਸਦੇ ਪ੍ਰੇਮੀ ਖਿਲਾਫ ਮਾਮਲਾ ਦਰਜ

ਕਰਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਉਹ ਘਟਨਾ ਵਾਲੀ ਥਾਂ ਤੇ ਪੁੱਜੇ, ਜਿੱਥੇ ਮ੍ਰਿਤਕ ਦੇ ਕਮਰੇ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ। ਜਿਸ 'ਚ ਖੁਦਕੁਸ਼ੀ ਕਰਨ ਤੋਂ ਪਹਿਲਾਂ ਕਰਨ ਨੇ ਮੌਤ ਲਈ ਜ਼ਿੰਮੇਵਾਰ ਆਪਣੀ ਪਤਨੀ ਅਤੇ ਆਪਣੇ ਪ੍ਰੇਮੀ ਸੰਦੀਪ ਦੇ ਨਾਂ ਲਿਖੇ ਹਨ। ਜਾਂਚ ਅਧਿਕਾਰੀ ਏਐਸਆਈ ਦਿਲਬਾਗ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕਰਨ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ਤੇ ਉਸ ਦੀ ਪਤਨੀ ਕਿਰਨਦੀਪ ਅਤੇ ਪ੍ਰੇਮੀ ਸੰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਫਿਲਹਾਲ ਦੋਵੇ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹਨ। ਦੋਵਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ

Tags :