ਜਲੰਧਰ ਵਿੱਚ ਦੀਵਾਲੀ ਦੀ ਰਾਤ ਨੂੰ ਪਤਨੀ ਨੇ ਕੀਤਾ ਪਤੀ ਦਾ ਕਤਲ

ਰਾਤ ਨੂੰ ਦੋਵਾਂ ਵਿੱਚ ਲੜਾਈ ਹੋਣ ਤੋਂ ਬਾਅਦ ਪਤਨੀ ਨੇ ਪਤੀ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜ਼ਿਆਦਾ ਖੂਨ ਬਹਿਣ ਕਾਰਣ ਵਿਅਕਤੀ ਦੀ ਮੌਤ ਹੋ ਗਈ।

Share:

ਜਲੰਧਰ ਦੇ ਲਾਂਬੜਾ ਦੇ ਪਿੰਡ ਲਾਲੀਆਂ ਖੁਰਦ 'ਚ ਦੀਵਾਲੀ ਦੀ ਰਾਤ ਪਤਨੀ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਵਾਰਦਾਤ ਦੇ ਬਾਅਦ ਤੋਂ ਔਰਤ ਫਰਾਰ ਹੈ। ਮ੍ਰਿਤਕ ਦੀ ਪਛਾਣ ਮੁਸੀ ਮਨਸੂਰ ਵਾਸੀ ਲਾਲੀਆਂ ਖੁਰਦ ਵਜੋਂ ਹੋਈ ਹੈ। ਜਾਣਕਾਰੀ ਦੇ ਮੁਤਾਬਿਕ ਦੀਵਾਲੀ ਦੀ ਰਾਤ ਨੂੰ ਦੋਵਾਂ ਵਿੱਚ ਲੜਾਈ ਹੋਈ ਸੀ। ਇਸ ਤੋਂ ਬਾਅਦ ਪਤਨੀ ਨੇ ਪਤੀ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਹ 4 ਬੱਚਿਆਂ ਦਾ ਪਿਤਾ ਸੀ ਤੇ ਗਰੀਬ ਪਰਿਵਾਰ ਨਾਲ ਸਬੰਧਤ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਐਸਐਚਓ ਲਾਂਬੜਾ ਅਮਨ ਸੈਣੀ ਅਨੁਸਾਰ ਦੀਵਾਲੀ ਦੀ ਰਾਤ ਨੂੰ ਪਤੀ-ਪਤਨੀ ਵਿੱਚ ਲੜਾਈ ਹੋ ਗਈ ਸੀ, ਜਿਸ ਕਾਰਨ ਗੁੱਸੇ ਵਿੱਚ ਆਈ ਔਰਤ ਨੇ ਪਤੀ ਦੇ ਸਿਰ ਵਿੱਚ ਹਮਲਾ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਔਰਤ ਬੱਚਿਆਂ ਨੂੰ ਛੱਡ ਕੇ ਭੱਜ ਗਈ। ਐਸਐਚਓ ਨੇ ਦੱਸਿਆ ਕਿ ਪਤੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਕਾਫੀ ਖੂਨ ਵਹਿ ਗਿਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ ਤੋਂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਫਰਾਰ ਪਤਨੀ ਦੀ ਭਾਲ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਮ੍ਰਿਤਕ

ਘਟਨਾ ਦੀ ਸੂਚਨਾ ਪਿੰਡ ਵਾਸੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ਤੋਂ ਬਾਅਦ ਲਾਂਬੜਾ ਥਾਣੇ ਦੇ ਐਸਐਚਓ ਅਮਨ ਸੈਣੀ ਅਤੇ ਜਲੰਧਰ ਦੇਹਾਤ ਥਾਣਾ ਦੀ ਸੀਆਈਏ ਟੀਮ ਜਾਂਚ ਲਈ ਮੌਕੇ ’ਤੇ ਪੁੱਜੀ। ਘਟਨਾ ਵਾਲੀ ਥਾਂ 'ਤੇ ਬੱਚੇ ਪਹਿਲਾਂ ਹੀ ਮੌਜੂਦ ਸਨ। ਸਵੇਰੇ ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਐਸਐਚਓ ਨੇ ਦੱਸਿਆ ਕਿ ਝਾਰਖੰਡ ਦਾ ਰਹਿਣ ਵਾਲਾ ਪਰਿਵਾਰ ਕਈ ਸਾਲਾਂ ਤੋਂ ਜਲੰਧਰ ਦੇ ਲਾਂਬੜਾ ਦੇ ਇੱਕ ਕਿਸਾਨ ਕੋਲ ਮਜ਼ਦੂਰੀ ਕਰ ਰਿਹਾ ਸੀ। ਇਹ ਪਰਿਵਾਰ 3-4 ਸਾਲ ਬਾਅਦ ਘਰ ਚਲਾ ਜਾਂਦਾ ਹੈ। ਫਿਰ 6 ਮਹੀਨੇ ਉੱਥੇ ਰਹਿਣ ਤੋਂ ਬਾਅਦ ਉਹ ਫਿਰ ਜਲੰਧਰ ਆ ਗਿਆ ਅਤੇ ਕਿਸਾਨ ਕੋਲ ਕੰਮ ਕਰਨ ਲੱਗਾ। 

ਇਹ ਵੀ ਪੜ੍ਹੋ

Tags :