ਕੀ ਲੋਕ ਸਭਾ ਚੋਣਾਂ ਤੋਂ ਪਹਿਲੇ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹੋਵੇਗਾ ਗਠਜੋੜ?

ਹੁਣ ਇਕ ਫਿਰ ਤੋਂ ਕਾਂਗਰਸ ਅਤੇ ਆਦਮੀ ਪਾਰਟੀ ਵਿੱਚ ਗਠਜੋੜ ਹੋਣ ਦੀ ਚਰਚਾ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਗਠਜੋੜ ਦਾ ਵਿਰੋਧ ਕਰ ਚੁੱਕੇ ਹਨ, ਪਰ 5 ਰਾਜਾਂ ਵਿੱਚ ਹੋਈ ਹਾਰ ਦੇ ਕਾਰਣ ਹੁਣ ਇਸ ਮਾਮਲੇ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਮੁੜ ਤੋਂ ਸੋਚਣਾ ਪੈ ਸਕਦਾ ਹੈ। 

Share:

ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਸਰਗਰਿਮਾਂ ਨੇ ਜ਼ੋਰ ਫੜ ਲਿਆ ਹੈ। 5 ਰਾਜਾਂ ਵਿੱਚ ਹੋਇਆ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਤੇ ਆਪ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਪੂਰੇ ਜੋਸ਼ ਵਿੱਚ ਹੈ। ਇਸ ਤੋਂ ਬਾਅਦ ਹੁਣ ਇਕ ਫਿਰ ਤੋਂ ਕਾਂਗਰਸ ਅਤੇ ਆਦਮੀ ਪਾਰਟੀ ਵਿੱਚ ਗਠਜੋੜ ਹੋਣ ਦੀ ਚਰਚਾ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਗਠਜੋੜ ਦਾ ਵਿਰੋਧ ਕਰ ਚੁੱਕੇ ਹਨ, ਪਰ 5 ਰਾਜਾਂ ਵਿੱਚ ਹੋਈ ਹਾਰ ਦੇ ਕਾਰਣ ਹੁਣ ਇਸ ਮਾਮਲੇ ਵਿੱਚ ਸੀਨੀਅਰ ਲੀਡਰਸ਼ਿਪ ਨੂੰ ਮੁੜ ਤੋਂ ਸੋਚਣਾ ਪੈ ਸਕਦਾ ਹੈ। ਹਾਈਕਮਾਨ ਵਲੋਂ ਵੀ ਇਸ ਮਾਮਲੇ ਨੂੰ ਲੈ ਕੇ ਦਿਸ਼ਾ-ਨਿਦਰੇਸ਼ ਜਾਰੀ ਹੋ ਸਕਦੇ ਹਨ। ਜ਼ੇਕਰ ਹਾਈਕਮਾਨ ਵਲੋਂ ਆਦੇਸ਼ ਜ਼ਾਰੀ ਕੀਤਾ ਜਾਂਦਾ ਹੈ ਤਾਂ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਉਸ ਆਦੇਸ਼ ਦਾ ਪਾਲਨ ਕਰਨਾ ਜ਼ਰੂਰੀ ਹੋ ਜਾਵੇਗਾ। ਦਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਪੱਧਰ 'ਤੇ ਬਣੇ ਭਾਰਤੀ ਗਠਜੋੜ ਦੇ ਤਹਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਆਪਣੀ ਭੂਮਿਕਾ ਦੀ ਪੜਚੋਲ ਕਰ ਰਹੇ ਹਨ। ਦੂਜੇ ਪਾਸੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਭਾਜਪਾ ਤੇ ਅਕਾਲੀ ਦੱਲ ਵਿੱਚ ਵੀ ਗਠਜੋੜ ਹੋ ਸਕਦਾ ਹੈ। ਲੰਬੇ ਸਮੇਂ ਤੋਂ ਇਕਜੁੱਟ ਰਹੇ ਅਕਾਲੀ ਦਲ ਨੇ ਮੁੜ ਭਾਜਪਾ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ। 
 
ਕਾਂਗਰਸ ਅਤੇ 'ਆਪ' ਵਿਚਾਲੇ ਵਧਦੀ ਨੇੜਤਾ ਵਜੋਂ ਆ ਰਹੇ ਬਦਲਾਅ

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸੰਭਵ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ 2 ਵਿਕਲਪ ਕਾਂਗਰਸ-ਆਪ ਅਤੇ ਅਕਾਲੀ-ਭਾਜਪਾ ਗਠਜੋੜ ਵਿੱਚੋਂ ਚੁਣਨ ਲਈ ਮਿਲ ਸਕਦੇ ਹਨ। ਪੰਜਾਬ ਕਾਂਗਰਸ ਦੇ ਆਗੂ ਭਾਵੇਂ ਕਾਂਗਰਸ ਤੇ ‘ਆਪ’ ਦੇ ਗੱਠਜੋੜ ਤੋਂ ਖੁਸ਼ ਨਹੀਂ ਹਨ, ਪਰ ਉਹ ਇਸ ਮਾਮਲੇ ਵਿੱਚ ਪਾਰਟੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ। ਇਸ ਦੇ ਸੰਕੇਤ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਵੀ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਸ਼ੁਰੂ ਕਰਨ ਵਾਲੀ ‘ਆਪ’ ਸਰਕਾਰ ਨੇ ਅਚਾਨਕ ਆਪਣਾ ਰੁਖ ਨਰਮ ਕਰ ਲਿਆ ਹੈ।

‘ਆਪ’ ਦੇ ਨਿਸ਼ਾਨੇ ’ਤੇ ਆ ਜਾਵੇਗਾ ਅਕਾਲੀ ਦਲ?

'ਆਪ' ਨਾਲ ਗਠਜੋੜ ਵਿਰੁੱਧ ਸੀਨੀਅਰ ਕਾਂਗਰਸੀ ਆਗੂਆਂ ਦੇ ਬਿਆਨਾਂ ਦੇ ਬਾਵਜੂਦ ਪੰਜਾਬ 'ਆਪ' ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆ ਰਹੀ ਹੈ। ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵਿਚਾਲੇ ਕੋਈ ਖਿੱਚੋਤਾਣ ਨਹੀਂ ਸੀ, ਪਰ ਇਸ ਵਾਰ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਭਾਜਪਾ 'ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ 'ਆਪ' ਸਰਕਾਰ ਨੇ ਹੁਣ ਆਪਣੇ ਹਮਲੇ ਕਾਂਗਰਸ ਤੋਂ ਅਕਾਲੀ ਦਲ ਵੱਲ ਮੋੜ ਲਏ ਹਨ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ‘ਆਪ’ ਸਰਕਾਰ ਦੀ ਤਾਜ਼ਾ ਕਾਰਵਾਈ ਅਤੇ ਮੁੱਖ ਮੰਤਰੀ ਵੱਲੋਂ ਕੀਤੇ ਤਿੱਖੇ ਹਮਲੇ ਇਸ ਗੱਲ ਦਾ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਨਾਲ ਅਕਾਲੀ ਦਲ ਵੀ ‘ਆਪ’ ਦੇ ਨਿਸ਼ਾਨੇ ’ਤੇ ਆ ਜਾਵੇਗਾ। ਇਸ ਬਦਲਾਅ ਨੂੰ ਕਾਂਗਰਸ ਅਤੇ 'ਆਪ' ਵਿਚਾਲੇ ਵਧਦੀ ਨੇੜਤਾ ਵਜੋਂ ਦੇਖਿਆ ਜਾ ਰਿਹਾ ਹੈ।

ਨਵੀਂ ਭੂਮਿਕਾ ਵਿੱਚ ਸਾਹਮਣੇ ਆ ਸਕਦਾ ਪੁਰਾਣਾ ਗਠਜੋੜ

ਦੂਜੇ ਪਾਸੇ ਪੰਜਾਬ 'ਚ ਲੋਕ ਸਭਾ ਚੋਣਾਂ ਆਪਣੇ ਦਮ 'ਤੇ ਲੜਨ ਦਾ ਐਲਾਨ ਕਰਨ ਵਾਲੀ ਭਾਜਪਾ ਭਾਵੇਂ ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ ਹਰ ਘਰ ਤੱਕ ਪਹੁੰਚਾਉਣ ਦੇ ਦਾਅਵੇ ਕਰ ਰਹੀ ਹੈ, ਪਰ ਹੁਣ ਤੱਕ ਪਾਰਟੀ ਆਪਣੇ ਕਾਡਰ ਨੂੰ ਪੰਜਾਬ 'ਚ ਮਜ਼ਬੂਤ ​​ਨਹੀਂ ਕਰ ਸਕੀ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਨਾਲੋਂ 25 ਸਾਲ ਪੁਰਾਣਾ ਗਠਜੋੜ ਤੋੜਨ ਵਾਲੇ ਅਕਾਲੀ ਦਲ ਨੇ ਅੰਦਰੂਨੀ ਤੌਰ ’ਤੇ ਮੁੜ ਭਾਜਪਾ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅਕਾਲੀ ਆਗੂਆਂ ਨੇ ਵੀ ਸੰਕੇਤ ਦਿੱਤੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਪੁਰਾਣਾ ਗਠਜੋੜ ਵੀ ਨਵੀਂ ਭੂਮਿਕਾ ਵਿੱਚ ਸਾਹਮਣੇ ਆ ਸਕਦਾ ਹੈ।

ਇਹ ਵੀ ਪੜ੍ਹੋ