ਲੁਧਿਆਣਾ 'ਚ ਐੱਸਪੀ ਦੇ ਘਰ ਦੇ ਬਾਹਰ ਨੌਜ਼ਵਾਨਾਂ ਨਾਲ ਹੋਈ ਲੁੱਟ

ਇਸ ਦੌਰਾਨ ਇੱਕ ਨੌਜਵਾਨ ਦਾ ਕੰਨ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ। ਬਦਮਾਸ਼ਾਂ ਨੇ 2 ਮੋਬਾਈਲ ਫੋਨ ਅਤੇ 1500 ਰੁਪਏ ਦੀ ਨਕਦੀ ਖੋਹ ਲਈ।

Share:

ਬੀਤੀ ਰਾਤ ਲੁਧਿਆਣਾ ਵਿੱਚ ਦੋ ਨੌਜਵਾਨਾਂ ਵੱਲੋਂ ਐੱਸਪੀ ਦੇ ਘਰ ਦੇ ਬਾਹਰ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਨੇ ਆਇਆ ਹੈ। ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਤੋਂ ਖਾਣਾ ਖਾ ਕੇ ਆਪਣੇ ਕਮਰੇ ਨੂੰ ਪਰਤ ਰਹੇ ਸਨ। ਸਟੇਸ਼ਨ ਦੇ ਕੋਲ ਹੀ ਐੱਸਪੀ ਦਾ ਘਰ ਹੈ। ਉਸ ਦੇ ਸਾਹਮਣੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਉਨ੍ਹਾਂ ਨੂੰ ਲੁੱਟ ਲਿਆ। ਪੀੜਤ ਨੌਜਵਾਨਾਂ ਨੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਪੈਂਦੀ ਕੈਲਾਸ਼ ਨਗਰ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਘਟਨਾ ਦਾ ਸ਼ਿਕਾਰ ਹੋਏ ਪੀੜਤ ਬਿੱਟੂ ਨੇ ਦੱਸਿਆ ਕਿ ਉਹ ਬੇਕਰੀ ਫੈਕਟਰੀ ਵਿੱਚ ਕੰਮ ਕਰਦਾ ਹੈ।

ਗਰਦਨ 'ਤੇ ਰੱਖਿਆ ਤੇਜ਼ਧਾਰ ਹਥਿਆਰ

ਬਿੱਟੂ ਨੇ ਦੱਸਿਆ ਕਿ ਘਟਨਾ ਦੌਰਾਨ ਇਕ ਬਦਮਾਸ਼ ਨੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ। ਜਦੋਂ ਉਸ ਨੇ ਹਮਲਾਵਰਾਂ ਦਾ ਟਾਕਰਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਦੇ ਕੰਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਬਦਮਾਸ਼ ਬੰਦੂਕ ਦੀ ਨੋਕ 'ਤੇ ਦੋਵਾਂ ਤੋਂ ਦੋ ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਚੌਕੀ ਕੈਲਾਸ਼ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ