ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਕੀਤਾ ਐਲਾਨ

2023 ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਜਾਣੋ 17 ਮੈਂਬਰੀ ਟੀਮ ‘ਚ ਕਿਹੜੇ-ਕਿਹੜੇ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ। ਏਸ਼ੀਆਈ ਕ੍ਰਿਕਟ ਦੀ ਮਹਾਮੁਕਾਬਲਾ ਯਾਨੀ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬੀਸੀਸੀਆਈ ਨੇ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ 2023 ਏਸ਼ੀਆ ਕੱਪ ਲਈ […]

Share:

2023 ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਜਾਣੋ 17 ਮੈਂਬਰੀ ਟੀਮ ‘ਚ ਕਿਹੜੇ-ਕਿਹੜੇ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ। ਏਸ਼ੀਆਈ ਕ੍ਰਿਕਟ ਦੀ ਮਹਾਮੁਕਾਬਲਾ ਯਾਨੀ ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਬੀਸੀਸੀਆਈ ਨੇ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਬੀਸੀਸੀਆਈ ਨੇ 2023 ਏਸ਼ੀਆ ਕੱਪ ਲਈ 17 ਮੈਂਬਰੀ ਟੀਮ ਦੀ ਚੋਣ ਕੀਤੀ ਹੈ।

ਯੁਜਵੇਂਦਰ ਚਾਹਲ, ਸੰਜੂ ਸੈਮਸਨ ਅਤੇ ਉਮਰਾਨ ਮਲਿਕ

ਸੀਨੀਅਰ ਲੈੱਗ ਸਪਿਨਰ ਯੁਜਵੇਂਦਰ ਚਾਹਲ, ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ 2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸੈਮਸਨ ਨੂੰ ਬੈਕਅੱਪ ਵਿਕਟਕੀਪਰ ਵਜੋਂ ਟੀਮ ਦੇ ਨਾਲ ਜੋੜਿਆ ਜਾਵੇਗਾ।

ਮਿਡਿਲ ਆਰਡਰ ਹੋਇਆ ਮਜ਼ਬੂਤ

ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਵਿੱਚ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਵਾਪਸੀ ਹੋਈ ਹੈ। ਦਰਅਸਲ, ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਸੱਟ ਨਾਲ ਜੂਝ ਰਹੇ ਸਨ। ਪਰ ਹੁਣ ਦੋਵੇਂ ਖਿਡਾਰੀ ਪੂਰੀ ਤਰ੍ਹਾਂ ਫਿੱਟ ਹਨ। KL ਰਾਹੁਲ ਨੂੰ ਆਖਰੀ ਵਾਰ IPL 2023 ਸੀਜ਼ਨ ਦੌਰਾਨ ਮੈਦਾਨ ‘ਚ ਦੇਖਿਆ ਗਿਆ ਸੀ। ਕੇਐੱਲ ਰਾਹੁਲ ਨੂੰ ਰੋਇਲ ਚੈਲੰਜਰਸ ਬੈਂਗਲੁਰੂ ਦੇ ਖਿਲਾਫ ਮੈਚ ਦੌਰਾਨ ਸੱਟ ਲੱਗੀ ਸੀ। ਜਿਸ ਤੋਂ ਬਾਅਦ ਉਹ ਪੂਰੇ ਟੂਰਨਾਮੈਂਟ ‘ਚ ਨਹੀਂ ਖੇਡ ਸਕੇ ਸਨ। ਹਾਲਾਂਕਿ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਵਾਪਸੀ ਨਾਲ ਟੀਮ ਇੰਡੀਆ ਦਾ ਮਿਡਿਲ ਆਰਡਰ ਕਾਫੀ ਮਜ਼ਬੂਤ ​​ਨਜ਼ਰ ਆ ਰਿਹਾ ਹੈ।

ਟੀਮ ਇੰਡੀਆ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ

ਦੱਸ ਦਈਏ ਕਿ 2023 ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਉੱਥੇ ਹੀ ਟੀਮ ਇੰਡੀਆ 2023 ਏਸ਼ੀਆ ਕੱਪ ‘ਚ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਦੇ ਨਾਲ ਹੀ ਏਸ਼ੀਆ ਕੱਪ ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਣਾ ਹੈ।

2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਈਸ਼ਾਨ ਕਿਸ਼ਨ (ਰਿਜ਼ਰਵ ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ, ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ ਅਤੇ ਪ੍ਰਸਿੱਧ ਕ੍ਰਿਸ਼ਣਾ।